Amritsar News: ਸਿਆਸੀ ਪਾਰਟੀ ਨਾਲ ਸਬੰਧਤ ਗੁਰਦਾਸਪੁਰ ਦੇ ਪਿੰਡ ਸੋਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਸੋਨੂੰ ਪਿੰਡ ਦੀ ਹੀ ਇੱਕ ਲੜਕੀ ਦੇ ਪਿਆਰ ਵਿੱਚ ਇੰਨਾ ਅੰਨ੍ਹਾ ਹੋ ਗਿਆ ਕਿ ਉਸ ਨੇ ਆਪਣੇ ਆਪ ਨੂੰ ਥਾਣੇ ਵਿੱਚ ਗੋਲੀ ਮਾਰ ਕੇ ਜ਼ਖ਼ਮੀ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਜ਼ਖਮੀ ਹੋਏ ਸਾਬਕਾ ਸਰਪੰਚ ਨੂੰ ਤੁਰੰਤ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਸਰਪੰਚ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


ਇਸ ਮਾਮਲੇ ਵਿੱਚ ਐਸਐਸਸੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਅਸਲ ਵਿੱਚ ਮਾਮਲਾ ਇੱਕ ਤਰਫਾ ਪਿਆਰ ਦਾ ਹੈ। ਇਸ ਵਿੱਚ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਆਪਣੇ ਹੀ ਪਿੰਡ ਦੀ ਵਸਨੀਕ ਲੜਕੀ ਨੂੰ ਇੱਕ ਤਰਫਾ ਪਿਆਰ ਕਰਦਾ ਸੀ। ਕੁਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਕਿਤੇ ਹੋ ਜਾਣ ਮਗਰੋਂ ਵੀ ਸਰਪੰਚ ਉਸ ਨੂੰ ਅਪਣਾ ਵਿਆਹੁਤਾ ਜੀਵਨ ਛੱਡ ਕੇ ਉਸ ਨਾਲ ਰਹਿਣ ਲਈ ਮਜਬੂਰ ਕਰਦਾ ਸੀ। ਇਸ ਕਾਰਨ ਪੀੜਤ ਲੜਕੀ ਨੇ ਅਜਿਹਾ ਕਰਨ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ। 



ਐਸਐਸਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਅਪਣਾ ਲਾਇਸੰਸੀ ਰਿਵਾਲਵਰ ਲੁਕਾ ਕੇ ਥਾਣੇ ਅੰਦਰ ਲੈ ਕੇ ਆਇਆ ਸੀ। ਪਿਸ਼ਾਬ ਦੇ ਬਹਾਨੇ ਬਾਥਰੂਮ ਵਿੱਚ ਜਾ ਕੇ ਘਟਨਾ ਨੂੰ ਅੰਜਾਮ ਦੇਣ ਮਗਰੋਂ ਹੱਥ ਵਿੱਚ ਰਿਵਾਲਵਰ ਲੈ ਕੇ ਬਾਹਰ ਆ ਕੇ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦਿੰਦਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ। 


ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਦੇ ਖਿਲਾਫ ਆਈਪੀਸੀ ਦੀਆਂ ਧਾਰਾਵਾਂ 307, 353, 186 ਤੇ ਆਰਮਜ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਸਰਪੰਚ ਖ਼ਤਰੇ ਤੋਂ ਬਾਹਰ ਹੈ ਜਿਸ ਦਾ ਇਲਾਜ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ