ਗੁਰਦਾਸਪੁਰ 'ਚ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ
ਬਟਾਲਾ ਦੇ ਨਜ਼ਦੀਕ ਪਿੰਡ ਜੈਤੋ ਸਰਜਾ ਵਿੱਚ ਇੱਕ ਸਾਬਕਾ ਫੌਜੀ ਦੇ ਕਤਲ ਦਾ ਮਾਮਲਾ ਸਾਹਮਣੇ ਆਏ ਹੈ।ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ।ਜਾਣਕਾਰੀ ਮੁਤਾਬਿਕ ਪਿੰਡ ਦੇ ਹੀ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਗੁਰਦਾਸਪੁਰ: ਬਟਾਲਾ ਦੇ ਨਜ਼ਦੀਕ ਪਿੰਡ ਜੈਤੋ ਸਰਜਾ ਵਿੱਚ ਇੱਕ ਸਾਬਕਾ ਫੌਜੀ ਦੇ ਕਤਲ ਦਾ ਮਾਮਲਾ ਸਾਹਮਣੇ ਆਏ ਹੈ।ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ।ਜਾਣਕਾਰੀ ਮੁਤਾਬਿਕ ਪਿੰਡ ਦੇ ਹੀ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਜਾਣਕਾਰੀ ਮੁਤਾਬਿਕ ਪਿੰਡ ਦੇ ਹੀ ਇੱਕ ਵਿਅਕਤੀ ਗੁਰਪ੍ਰੇਮ ਸਿੰਘ ਨੇ ਪੁਰਾਣੀ ਰੰਜਿਸ ਦੇ ਚੱਲਦਿਆਂ ਗੋਲੀਆਂ ਮਾਰ ਕੇ ਹਰਪਾਲ ਸਿੰਘ ਦਾ ਕਤਲ ਕਰ ਦਿੱਤਾ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੱਲ੍ਹ ਸ਼ਾਮ ਨੂੰ ਜਦ ਹਰਪਾਲ ਆਪਣੀ ਪਤਨੀ ਨਾਲ ਦੁੱਧ ਲੈ ਕੇ ਘਰ ਆ ਰਿਹਾ ਸੀ ਤਾਂ ਵਿਦੇਸ਼ ਤੋਂ ਪਰਤੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਉਨ੍ਹਾਂ ਉੱਤੇ ਫਾਇਰਿੰਗ ਕਰ ਦਿੱਤੀ।ਇਸ ਦੌਰਾਨ ਹਰਪਾਲ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਬੱਚ ਗਈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਇਸ ਸਬੰਧੀ ਐਸਐਚਓ ਅਵਤਾਰ ਸਿੰਘ ਪੁਲਿਸ ਥਾਣਾ ਰੰਗੜਨੰਗਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ।ਪੁਲਿਸ ਆਰੋਪੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਵੀ ਕਰ ਰਹੀ ਹੈ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :