Punjab News: ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੇ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ ਕਿਸਾਨ ਰਣਜੀਤ ਸਿੰਘ ਉਰਫ ਰੁਲਦੂ (60 ਸਾਲ) ਜੋ ਆਪਣੇ ਖੇਤ ਸ਼ਾਮ ਵੇਲੇ ਗੇੜਾ ਮਾਰਨ ਗਿਆ ਸੀ। ਜਦੋਂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਉਹ ਘਰ ਨਾ ਮੁੜਿਆ ਤਾਂ ਪਰਿਵਾਰਕ ਮੈਬਰਾਂ ਨੇ ਜਾ ਕੇ ਦੇਖਿਆ ਤਾਂ ਰਾਤ 9 ਵਜੇ ਦੇ ਕਰੀਬ ਓਸਦੀ ਵੱਢੀ-ਟੁੱਕੀ ਲਾਸ਼ ਮਿਲੀ। ਸੂਚਨਾ ਮਿਲਣ 'ਤੇ ਥਾਣਾ ਧਰਮਕੋਟ ਦੇ ਇੰਚਾਰਜ ਨਵਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ।


ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਅਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਣਜੀਤ ਸਿੰਘ ਬੀਤੀ ਸ਼ਾਮ ਖੇਤ 'ਚ ਫਸਲ ਦੇਖਣ ਗਿਆ ਸੀ ਅਤੇ ਜਦੋਂ ਉਸ ਦਾ ਭਰਾ ਘਰ ਵਾਪਸ ਨਾ ਆਇਆ ਤਾਂ ਉਹ ਖੇਤ 'ਚ ਆਪਣੇ ਭਰਾ ਦੀ ਭਾਲ ਕਰਨ ਲਈ ਗਏ ਤਾਂ ਅਤੇ ਦੇਖਿਆ ਕਿ ਕਿਸੇ ਨੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।


ਡੀ.ਐਸ.ਪੀ ਧਰਮਕੋਟ ਰਵਿੰਦਰ ਸਿੰਘ ਨੇ ਦੱਸਿਆ ਕਿ ਭਿੰਡਰ ਕਲਾਂ ਦਾ ਰਹਿਣ ਵਾਲਾ 62 ਸਾਲਾ ਰਣਜੀਤ ਸਿੰਘ ਐਤਵਾਰ ਸ਼ਾਮ ਨੂੰ ਖੇਤਾਂ ਵਿੱਚ ਫ਼ਸਲ ਦੇਖਣ ਗਿਆ ਸੀ ਤਾਂ ਖੇਤਾਂ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।  ਸੂਚਨਾ ਮਿਲਦੇ ਹੀ ਸਾਡੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਦੋਸ਼ੀ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।