ਲਖਨਾਉ: ਉੱਤਰ ਪ੍ਰਦੇਸ਼ 'ਚ ਮੋਟਰਸਾਈਕਲ ਕਰਜ਼ੇ ਦੀ ਕਿਸ਼ਤ ਨਾ ਦੇਣ 'ਤੇ ਰਿਕਵਰੀ ਏਜੰਟ ਨੇ ਇਕ ਕਿਸਾਨ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਰਾਮਪੁਰ ਦੇ ਬਿਲਾਸਪੁਰ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਿਕਵਰੀ ਏਜੰਟ ਨੇ 25 ਸਾਲਾ ਕਿਸਾਨ ਸੰਦੀਪ ਮੰਡ ਨੂੰ ਪੈਸੇ ਨਾ ਦੇਣ 'ਤੇ ਗੋਲੀ ਮਾਰ ਦਿੱਤੀ। ਪੁਲਿਸ ਮੁਤਾਬਕ ਇਹ ਘਟਨਾ ਸੜਕ ਦੇ ਵਿਚਕਾਰ ਵਾਪਰੀ।

ਰਿਕਵਰੀ ਏਜੰਟ ਨੇ ਗੋਲੀ ਚਲਾਉਣ ਤੋਂ ਪਹਿਲਾਂ ਬਾਈਕ ਖੋਹਣ ਦੀ ਕੋਸ਼ਿਸ਼ ਵੀ ਕੀਤੀ। ਇਸ ਤੋਂ ਬਾਅਦ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।ਰਾਮਪੁਰ ਦੇ ਐਸਪੀ ਅਸ਼ੋਕ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਕਿਸਾਨ ਸੰਦੀਪ ਮੰਡ ਆਪਣੀ ਮਾਂ ਚਰਨਜੀਤ ਨਾਲ ਬਾਈਕ 'ਤੇ ਸਵਾਰ ਹੋ ਕੇ ਰੁਦਰਪੁਰ ਜਾ ਰਿਹਾ ਸੀ।

ਇਸੇ ਦੌਰਾਨ 'ਯਾਦਵ ਬ੍ਰਦਰਜ਼' ਦੇ ਰਿਕਵਰੀ ਏਜੰਟਾਂ ਨੇ ਉਸ ਨੂੰ ਰੁਦਰਪੁਰ-ਬਿਲਾਸਪੁਰ ਸਰਹੱਦ 'ਤੇ ਘੇਰ ਲਿਆ। ਇਸ ਤੋਂ ਬਾਅਦ ਬਹਿਸ ਹੋ ਗਈ। ਏਜੰਟਾਂ ਨੇ ਉਸ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ, ਬਾਅਦ ਵਿੱਚ ਉਨਹਾਂ ਕਿਸਾਨ ਨੂੰ ਗੋਲੀ ਮਾਰ ਦਿੱਤੀ।

ਐਸਪੀ ਅਸ਼ੋਕ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਰਿਕਵਰੀ ਏਜੰਟ ਨੇ ਕਿਸਾਨ ਦੀ ਛਾਤੀ ਵਿੱਚ ਗੋਲੀ ਮਾਰੀ ਹੈ। ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕਿਸਾਨ ਸੰਦੀਪ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਪੰਜ ਲੋਕਾਂ ਬਲਰਾਜ ਸਿੰਘ, ਰਾਮਪ੍ਰਕਾਸ਼ ਯਾਦਵ, ਲੱਲਾ ਯਾਦਵ, ਪ੍ਰਿੰਸ ਯਾਦਵ ਅਤੇ ਵਿਪਿਨ ਯਾਦਵ ਦੇ ਖਿਲਾਫ ਆਈਪੀਸੀ ਦੀ ਧਾਰਾ 302 (ਕਤਲ) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।


 


 


 


 


 


 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।