Crime News: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਇੱਕ ਸਹੁਰੇ ਨੇ ਕਥਿਤ ਤੌਰ 'ਤੇ ਆਪਣੀ ਨੂੰਹ ਨੂੰ ਕੁਹਾੜੀ ਨਾਲ ਵਾਰ ਕਰਕੇ ਮਾਰ ਦਿੱਤਾ ਤੇ ਫਿਰ ਭੱਜ ਗਿਆ। ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਥੀਪੁਰ ਕੁਰੀਆ ਦੀ ਰਹਿਣ ਵਾਲੀ ਸੁਮਿਤਰਾ (30) ਦਾ ਕਤਲ ਉਸਦੇ ਸਹੁਰੇ ਰਾਜਪਾਲ ਸੱਤਿਆ ਨੇ ਕੁਹਾੜੀ ਨਾਲ ਵਾਰ ਕਰਕੇ ਕੀਤਾ। 

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਸੁਪਰਡੈਂਟ ਨੇ ਪਿੰਡ ਵਾਸੀਆਂ ਦੀ ਪੁੱਛਗਿੱਛ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੋਸ਼ੀ ਸਹੁਰਾ ਅਕਸਰ ਸ਼ਰਾਬ ਪੀਂਦਾ ਸੀ ਤੇ ਸ਼ਾਇਦ ਮ੍ਰਿਤਕਾ ਨਾਲ ਕਿਸੇ ਝਗੜੇ ਕਾਰਨ, ਉਸਨੇ ਘਰ ਵਿੱਚ ਰੱਖੀ ਕੁਹਾੜੀ ਨਾਲ ਵਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਦੋਸ਼ੀ ਭੱਜ ਗਿਆ ਤੇ ਉਸਦੀ ਭਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੁਪਹਿਰ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਕੇ ਵਾਪਸ ਆਉਂਦੇ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋਸ਼ੀ ਸਹੁਰਾ ਰਾਜਪਾਲ (70) ਨੇ ਪਿੰਡ ਦੇ ਸਾਹਮਣੇ ਇੱਕ ਬਾਗ਼ ਵਿੱਚ ਅੰਬ ਦੇ ਦਰੱਖਤ ਨਾਲ ਰੱਸੀ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਦਿਵੇਦੀ ਨੇ ਕਿਹਾ ਕਿ ਮ੍ਰਿਤਕਾ ਦਾ ਪਤੀ ਟਰੱਕ ਡਰਾਈਵਰ ਹੈ ਤੇ ਉਹ ਅਕਸਰ ਟਰੱਕ ਲੈ ਕੇ ਬਾਹਰ ਜਾਂਦਾ ਹੈ।

ਘਟਨਾ ਵਾਲੇ ਦਿਨ ਵੀ ਉਹ ਬਾਹਰ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਕਤਲ ਵਿੱਚ ਵਰਤੀ ਗਈ ਕੁਹਾੜੀ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦਿਵੇਦੀ ਨੇ ਕਿਹਾ ਕਿ ਸਹੁਰਾ ਰਾਜਪਾਲ ਦੀ ਲਾਸ਼ ਵੀ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।