Crime News: ਯੂਪੀ ਦੇ ਸ਼ਾਹਜਹਾਂਪੁਰ 'ਚ ਕਤਲ ਦੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਿਰਫ਼ 600 ਰੁਪਏ ਲਈ ਇੱਕ ਪਿਤਾ ਨੇ ਆਪਣੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਘਟਨਾ ਦੌਰਾਨ ਉਸ ਦੀ ਮਾਂ ਮੂਕ ਦਰਸ਼ਕ ਬਣ ਕੇ ਸਭ ਕੁਝ ਦੇਖਦੀ ਰਹੀ। ਅਗਲੇ ਦਿਨ ਗੁਆਂਢੀਆਂ ਤੋਂ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਦੋਸ਼ੀ ਮਾਪਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


ਪੁਲਿਸ ਸੁਪਰਡੈਂਟ (ਐਸਪੀ) ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ ਵਿੱਚ ਵੀਰਵਾਰ ਦੇਰ ਰਾਤ ਪੂਰਤੀ ਗੁਪਤਾ (24) ਦੀ ਲਾਸ਼ ਉਸ ਦੇ ਘਰੋਂ ਬਰਾਮਦ ਹੋਈ, ਜਿੱਥੇ ਉਸ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ ਹੈ ਪਰ ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਦੇ ਪਿਤਾ ਨੇ 600 ਰੁਪਏ ਲਈ ਉਸ ਦਾ ਕਤਲ ਕੀਤਾ ਹੈ।


ਐਸਪੀ ਨੇ ਦੱਸਿਆ ਕਿ ਪੂਰਤੀ ਗੁਪਤਾ ਦੇ ਪਿਤਾ ਸੰਜੇ ਗੁਪਤਾ ਨੇ ਕੁਝ ਦਿਨ ਪਹਿਲਾਂ ਆਪਣੀ ਧੀ ਨੂੰ 600 ਰੁਪਏ ਦਿੱਤੇ ਸਨ, ਜਿਹੜੇ ਉਨ੍ਹਾਂ ਨੇ ਵਾਪਸ ਕਰਨ ਲਈ ਕਿਹਾ ਸੀ। ਜਦੋਂ ਧੀ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਉਹ ਗੁੱਸੇ 'ਚ ਆ ਗਿਆ। ਇਸ ਤੋਂ ਬਾਅਦ ਉਸ ਨੇ ਸੁੱਤੀ ਪਈ ਦਾ ਗਲਾ ਵੱਢ ਦਿੱਤਾ। ਇਸ ਘਟਨਾ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਪੂਰਤੀ ਦੀ ਮਾਂ ਵੰਦਨਾ ਗੁਪਤਾ ਨੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ, ਜਿਸ ਕਾਰਨ ਉਹ ਵੀ ਇਸ ਮਾਮਲੇ 'ਚ ਦੋਸ਼ੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Crime News: ਮਾਂ ਨੇ ਫੜੇ ਪੈਰ, ਪਿਓ ਨੇ ਵੱਢ ਦਿੱਤਾ ਗਲਾ, 21 ਸਾਲ ਦੀ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ