ਖੰਨਾ : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੈਵਾਨ ਬਾਪ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਾਰਾ ਕੀਤਾ ਹੈ।
ਦੋ ਨਾਬਾਲਗ ਭੈਣਾਂ ਨੇ ਆਪਣੇ ਹੀ ਪਿਤਾ 'ਤੇ ਰੇਪ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਇਸ ਦੀ ਸ਼ਿਕਾਇਤ ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੂੰ ਦਿੱਤੀ ਹੈ। ਦੋਵੇਂ ਭੈਣਾਂ ਦੇ ਬਿਆਨ ਦਰਜ ਕਰਨ ਲਈ ਡੀਐਸਪੀ ਵਿਲੀਅਮ ਜੇਜੀ, ਲੇਡੀ ਇੰਸਪੈਕਟਰ ਰਾਜ ਪਰਮਿੰਦਰ ਕੌਰ, ਐਸਐਚਓ ਅੰਮ੍ਰਿਤਪਾਲ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਹਨ। ਪੁਲਿਸ ਅਧਿਕਾਰੀਆਂ ਨੇ ਦੋਵਾਂ ਭੈਣਾਂ ਨੂੰ ਅਲੱਗ-ਅਲੱਗ ਬੁਲਾਇਆ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਹਨ।
ਇਹ ਵੀ ਪੜ੍ਹੋ : Delhi Excise Policy Case : ਦਿੱਲੀ ਦੀ ਸ਼ਰਾਬ ਨੀਤੀ ਮਾਮਲੇ 'ਚ CBI ਨੇ ਵਿਜੇ ਨਾਇਰ ਨੂੰ ਕੀਤਾ ਗ੍ਰਿਫਤਾਰ, ਭੜਕੀ AAP
ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਨਾਬਾਲਗ ਭੈਣਾਂ ਦੀ ਉਮਰ 10 ਅਤੇ 15 ਸਾਲ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪਿਤਾ ਸ਼ਰਾਬ ਦਾ ਆਦੀ ਹੈ। ਪਿਛਲੇ ਕਈ ਸਾਲਾਂ ਤੋਂ ਉਹ ਉਨ੍ਹਾਂ ਦੇ ਮੂੰਹ ਵਿੱਚ ਕੱਪੜਾ ਪਾ ਕੇ ਉਨ੍ਹਾਂ ਨਾਲ ਜ਼ਬਰਦਸਤੀ ਰੇਪ ਕਰਦਾ ਆ ਰਿਹਾ ਸੀ। ਇਸ ਤੋਂ ਇਲਾਵਾ ਉਹ ਕਈ ਤਰ੍ਹਾਂ ਦੇ ਤਸ਼ੱਦਦ ਵੀ ਕਰਦਾ ਹੈ। ਦੋਵੇਂ ਲੜਕੀਆਂ ਨੇ ਪਿਤਾ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਲੜਕੀਆਂ ਨੇ ਦੱਸਿਆ ਕਿ ਪਿਤਾ ਜਬਰ-ਜ਼ਨਾਹ ਤੋਂ ਪਹਿਲਾਂ ਜ਼ਬਰਦਸਤੀ ਸ਼ਰਾਬ, ਸਿਗਰਟ ਅਤੇ ਬੀੜੀਆਂ ਪਿਲਾਉਂਦਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।