ਫ਼ਿਰੋਜ਼ਪੁਰ: ਪੰਜਾਬ ਪੁਲਿਸ ਅੱਜ ਕਲ੍ਹ ਕਾਫੀ ਮੁਸ਼ਤੈਦ ਹੋਈ ਨਜ਼ਰ ਆ ਰਹੀ ਹੈ। ਮਾਨ ਸਰਕਾਰ ਨੇ ਸੂਬੇ ਚੋਂ ਨਸ਼ਾ ਖ਼ਤਮ ਕਰਨ ਲਈ ਪੂਰੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਾੜੇ ਅਨਸੋਰਾਂ ਵਿਰੁੱਧ ਛੇੜੀ ਮੁਹਿਮ ਤਹਿਤ ਕਾਰਵਾਈ ਕਰਦਿਆਂ ਫਿ਼ਰੋਜ਼ਪੁਰ ਪੁਲਿਸ ਨੇ 2 ਤਸਕਰਾਂ ਨੂੰ 10 ਕਿਲੋ ਅਫੀਮ ਸਮੇਤ ਕੀਤਾ ਕਾਬੂ ਹੈ।


ਦੱਸ ਦਈਏ ਕਿ ਫ਼ਿਰੋਜ਼ਪੁਰ ਦੇ ਨਾਰਕੋਟਿਕ ਸੈਲ ਨੇ ਕਾਰਵਾਈ ਕਰਦਿਆਂ ਜਿੱਥੇ ਅਫੀਮ ਦੀ ਤਸਕਰੀ ਕਰਦੇ 2 ਮੁਲਜ਼ਮਾਂ ਨੂੰ ਮੌਕੇ `ਤੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ, ਉੱਥੇ ਇਨ੍ਹਾਂ ਦੇ ਦੋ ਸਾਥੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਅਫੀਮ ਦੀ ਤਸਕਰੀ ਕਰਦੇ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪੁਸ਼ਟੀ ਕਰਦਿਆਂ ਨਾਰਕੋਟਿਕ ਸੈਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਉਕਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।


ਐਸਐਸਪੀ ਫ਼ਿਰੋਜ਼ਪੁਰ ਚਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਕਤ ਤਸਕਰ ਮੱਕੀ ਦੇ ਭਰੇ ਟਰੱਕ ਵਿਚ 10 ਕਿਲੋ ਅਫੀਮ ਲੁਕੋ ਕੇ ਲਿਆ ਰਹੇ ਸੀ ਅਤੇ ਇਸ ਦੀ ਗੁਪਤ ਸੂਚਨਾ ਦੇ ਆਧਾਰ `ਤੇ ਤਲਾਸ਼਼ੀ ਲੈਂਦਿਆਂ ਅਫੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਹਾਟੀ ਸੂਬੇ ਚੋਂ ਅਫੀਮ ਲਿਆ ਕੇ ਇੱਥੇ ਗੈਰ ਕਾਨੂੰਨੀ ਢੰਗ ਨਾਲ ਵੇਚਣ ਦਾ ਧੰਦਾ ਕਰਦੇ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਦੇ ਸਾਥੀ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਉਧਰ ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਦੋ ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2500 ਨਸ਼ੀਲੀਆਂ ਗੋਲੀਆਂ, 45 ਨਸ਼ੀਲੀਆਂ ਬੋਤਲਾਂ, 10 ਗ੍ਰਾਮ ਹੈਰੋਇਨ 90,000 ਰੁਪਏ ਬਰਾਮਦ ਕੀਤੇ ਹਨ।ਇਸ ਦੇ ਨਾਲ ਹੀ ਬਰਨਾਲਾ ਦੇ ਇੱਕ ਡਰੇਨ 'ਚੋਂ ਮਿਲੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ ਹੈ। 


ਇਹ ਵੀ ਪੜ੍ਹੋ: Breaking News: ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ, ਹਰਸਿਮਰਤ ਕੌਰ ਬਾਦਲ ਤੇ ਸੁਨੀਲ ਜਾਖੜ ਦੀ ਸੁਰੱਖਿਆ ਵੀ ਘਟਾਈ