Bathinda News: ਬਠਿੰਡਾ ਦੇ ਬਾਹੀਆ ਫੋਰਟ ਹੋਟਲ ਦੇ ਪਿੱਛੇ ਦੇਰ ਰਾਤ ਮਾਲ ਰੋਡ ਨੇੜੇ ਗਗਨਦੀਪ ਨਾਂ ਦੇ ਵਿਅਕਤੀ ਨੇ ਆਪਣੇ ਹੀ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਸ਼ਿਵਮ ਤੇ ਰੇਸ਼ਮ ਗੰਭੀਰ ਜ਼ਖਮੀ ਹੋ ਗਏ। ਬਾਅਦ ਵਿੱਚ ਸ਼ਿਵਮ ਦੀ ਮੌਤ ਹੋ ਗਈ।
ਹਾਸਲ ਜਾਣਕਾਰੀ ਮੁਤਾਬਕ ਬਠਿੰਡਾ 'ਚ ਨਿੱਜੀ ਰੰਜਿਸ਼ ਕਾਰਨ ਕਿਸੇ ਗੱਲ ਨੂੰ ਲੈ ਕੇ ਤਿੰਨ ਦੋਸਤਾਂ 'ਚ ਲੜਾਈ ਹੋ ਗਈ। ਇਨ੍ਹਾਂ ਤਿੰਨਾਂ ਨੇ ਪਹਿਲਾਂ ਇਕੱਠੇ ਬੈਠ ਕੇ ਸ਼ਰਾਬ ਪੀਤੀ। ਫਿਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਮਗਰੋਂ ਗਗਨਦੀਪ ਨੇ ਗੁੱਸੇ 'ਚ ਆ ਕੇ ਆਪਣੇ ਦੋ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਸ ਫਾਇਰਿੰਗ 'ਚ ਸ਼ਿਵਮ ਤੇ ਰੇਸ਼ਮ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਰੈਫਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਰਾਤ ਕਰੀਬ 1 ਵਜੇ ਸ਼ਿਵਮ ਦੀ ਮੌਤ ਹੋ ਗਈ, ਜਦੋਂਕਿ ਰਿਸ਼ਭ ਨਾਂ ਦਾ ਨੌਜਵਾਨ, ਜੋ ਪੇਸ਼ੇ ਤੋਂ ਵਕੀਲ ਹੈ, ਹਸਪਤਾਲ ਵਿੱਚ ਦਾਖਲ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਤਿੰਨੇ ਜਣੇ ਆਪਸ ਵਿੱਚ ਦੋਸਤ ਸਨ ਤੇ ਨਸ਼ੇ ਦੇ ਆਦੀ ਵੀ ਦੱਸੇ ਜਾਂਦੇ ਹਨ। ਲੜਾਈ ਦਾ ਕਾਰਨ ਨਸ਼ਾ ਸੀ ਜਾਂ ਕੁਝ ਹੋਰ, ਇਸ ਦੀ ਪੁਲਿਸ ਜਾਂਚ ਕਰ ਰਹੀ ਹੈ। ਫਿਲਹਾਲ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਜਲਦੀ ਹੀ ਗਗਨਦੀਪ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।