Hoshiarpur News : ਹੁਸ਼ਿਆਰਪੁਰ ਦੇ ਪਿੰਡ ਪਿੱਪਲਾਂਵਾਲਾ ‘ਚ ਇਕ ਜਿੰਮ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਗੈਂਗਵਾਰ ਦੌਰਾਨ ਦੋ ਧੜਿਆਂ ਵੱਲੋਂ ਇੱਕ-ਦੂਜੇ ‘ਤੇ ਗੋਲੀਆਂ ਚੱਲਾਈਆਂ ਗਈਆਂ ਹਨ। ਇਸ ਗੈਂਗਵਾਰ 'ਚ ਨੌਜਵਾਨ ਦੇ ਸਿਰ 'ਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 1 ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। 

 
ਮ੍ਰਿਤਕ ਦੀ ਪਛਾਣ ਜਸਪ੍ਰੀਤ ਸਾਜਨ ਵਜੋਂ ਹੋਈ ਹੈ। ਜ਼ਖਮੀ ਦਾ ਨਾਂ ਚੰਨਾ ਹੈ ,ਜੋ ਗੋਕੁਲ ਨਗਰ ਦਾ ਰਹਿਣ ਵਾਲਾ ਹੈ। ਚੰਨਾ ਦੇ ਸਿਰ ਵਿਚ ਵੀ ਦੋ ਗੋਲੀਆਂ ਲੱਗੀਆਂ। ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿੱਪਲਾਂਵਾਲਾ ਪਿੰਡ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪੈਂਦਾ ਹੈ। ਲੋਕਾਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਗੈਂਗਵਾਰ ਹੋਈ ਅਤੇ ਇਸ ਨੇ ਖੂਨੀ ਮੋੜ ਲੈ ਲਿਆ।
 
 
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ 'ਚ ਜੁੱਟ ਗਈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਸੱਤਾ ਅਤੇ ਸਾਜਨ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵਾਂ ਨੇ ਆਪਣੀ ਦੁਸ਼ਮਣੀ ਖ਼ਤਮ ਕਰਨ ਲਈ ਪਿੱਪਲਾਂਵਾਲਾ ਵਿਖੇ ਮੁਲਾਕਾਤ ਕੀਤੀ ਸੀ। ਦੋਵੇਂ ਉੱਥੇ ਪਹੁੰਚ ਗਏ ਅਤੇ ਵਿਵਾਦ ਸੁਲਝਾਉਣ ਦੀ ਬਜਾਏ ਦੋਵੇਂ ਆਪਸ ਵਿਚ ਉਲਝ ਗਏ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।