ਪੜਚੋਲ ਕਰੋ
Advertisement
ਦੋ ਧਿਰਾਂ ਦੇ ਝਗੜੇ 'ਚ ਚੱਲੀਆਂ ਗੋਲੀਆਂ, ਛੇ ਲੋਕ ਜ਼ਖਮੀ
ਪੱਟੀ ਦੇ ਨਜ਼ਦੀਕੀ ਪਿੰਡ ਆਸਲ 'ਚ ਬੀਤੀ ਰਾਤ ਦੋ ਧਿਰਾਂ ਦੀ ਲੜਾਈ ਇੰਨੀ ਵੱਧ ਗਈ ਕੇ ਗੋਲੀਆਂ ਚੱਲ ਗਈਆਂ।
ਤਰਨ ਤਾਰਨ: ਪੱਟੀ ਦੇ ਨਜ਼ਦੀਕੀ ਪਿੰਡ ਆਸਲ 'ਚ ਬੀਤੀ ਰਾਤ ਦੋ ਧਿਰਾਂ ਦੀ ਲੜਾਈ ਇੰਨੀ ਵੱਧ ਗਈ ਕੇ ਗੋਲੀਆਂ ਚੱਲ ਗਈਆਂ। ਇਸ ਫਾਇਰਿੰਗ 'ਚ ਛੇ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਇਸ ਤੋਂ ਬਾਅਦ ਪੁਲਿਸ ਨੇ ਨੌਂ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦਰਅਸਲ, ਪਿੰਡ 'ਚ ਬੀਤੀ ਰਾਤ ਦੋ ਧਿਰਾਂ 'ਚ ਕਿਸੇ ਮਾਮੂਲੀ ਗੱਲ ਨੂੰ ਲੈ ਕਿ ਤਕਰਾਰ ਸ਼ੁਰੂ ਹੋ ਗਿਆ ਜਿਸ ਨੇ ਝਗੜੇ ਦਾ ਰੂਪ ਲੈ ਲਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਇੱਟਾਂ-ਰੋੜੇ ਚੱਲੇ ਜਿਸ ਤੋਂ ਬਾਅਦ ਇੱਕ ਧਿਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸਿਵਲ ਹਸਪਤਾਲ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਮਾ ਸਿੰਘ ਨੇ ਦੱਸਿਆ ਕਿ ਚਾਰ ਲੋਕਾਂ ਦੇ ਗੋਲੀਆਂ ਦੇ ਛਰੇ ਲੱਗੇ ਤੇ ਗਲੀ ਵਿੱਚ ਖੜ੍ਹੇ ਨਿਸ਼ਾਨ ਸਿੰਘ ਤੇ ਉਸ ਦੀ ਅੱਠ ਸਾਲਾਂ ਦੀ ਲੜਕੀ ਦੇ ਵੀ ਗੋਲੀਆਂ ਦੇ ਛਰੇ ਲੱਗੇ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਥਾਣਾ ਸਦਰ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨੌਂ ਮੁਲਜ਼ਮਾਂ ਖ਼ਿਲਾਫ 307, 323 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮੇਜਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement