ਦਰਅਸਲ, ਪਿੰਡ 'ਚ ਬੀਤੀ ਰਾਤ ਦੋ ਧਿਰਾਂ 'ਚ ਕਿਸੇ ਮਾਮੂਲੀ ਗੱਲ ਨੂੰ ਲੈ ਕਿ ਤਕਰਾਰ ਸ਼ੁਰੂ ਹੋ ਗਿਆ ਜਿਸ ਨੇ ਝਗੜੇ ਦਾ ਰੂਪ ਲੈ ਲਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਇੱਟਾਂ-ਰੋੜੇ ਚੱਲੇ ਜਿਸ ਤੋਂ ਬਾਅਦ ਇੱਕ ਧਿਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸਿਵਲ ਹਸਪਤਾਲ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਮਾ ਸਿੰਘ ਨੇ ਦੱਸਿਆ ਕਿ ਚਾਰ ਲੋਕਾਂ ਦੇ ਗੋਲੀਆਂ ਦੇ ਛਰੇ ਲੱਗੇ ਤੇ ਗਲੀ ਵਿੱਚ ਖੜ੍ਹੇ ਨਿਸ਼ਾਨ ਸਿੰਘ ਤੇ ਉਸ ਦੀ ਅੱਠ ਸਾਲਾਂ ਦੀ ਲੜਕੀ ਦੇ ਵੀ ਗੋਲੀਆਂ ਦੇ ਛਰੇ ਲੱਗੇ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਥਾਣਾ ਸਦਰ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨੌਂ ਮੁਲਜ਼ਮਾਂ ਖ਼ਿਲਾਫ 307, 323 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮੇਜਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ