Crime News: ਓਡੀਸ਼ਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਾਬਾਲਗ ਲੜਕੀ ਨਾਲ ਪਹਿਲਾਂ ਸਮੂਹਿਕ ਬਲਾਤਕਾਰ ਕੀਤਾ ਗਿਆ ਤੇ ਬਾਅਦ ਵਿੱਚ ਉਸਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਓਡੀਸ਼ਾ ਦੇ ਜਗਤਸਿੰਘਪੁਰ ਦੀ ਹੈ।

ਘਟਨਾ ਦੀ ਰਿਪੋਰਟ ਮਿਲਦੇ ਹੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਭਰਾ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਭਾਗਿਆਧਰ ਦਾਸ ਅਤੇ ਪੰਚਾਨਨ ਦਾਸ ਵਜੋਂ ਕੀਤੀ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੋਸ਼ੀਆਂ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿੱਚ ਜਦੋਂ ਉਹ ਗਰਭਵਤੀ ਹੋ ਗਈ ਤਾਂ ਉਸਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਸੂਤਰਾਂ ਅਨੁਸਾਰ, ਬਨਸ਼ਬਾੜਾ ਪਿੰਡ ਦੇ ਭਾਗਿਆਧਰ ਦਾਸ ਅਤੇ ਪੰਚਾਨਨ ਦਾਸ ਨਾਮ ਦੇ ਦੋ ਭਰਾਵਾਂ ਨੇ ਆਪਣੇ ਸਾਥੀ ਤੁਲੂ ਬਾਬੂ ਨਾਲ ਮਿਲ ਕੇ ਇੱਕ ਨਾਬਾਲਗ ਲੜਕੀ ਨਾਲ ਵਾਰ-ਵਾਰ ਬਲਾਤਕਾਰ ਕੀਤਾ। ਜਦੋਂ ਪੀੜਤਾ ਨੇ ਦੱਸਿਆ ਗਿਆ ਕਿ ਉਹ ਗਰਭਵਤੀ ਹੈ, ਤਾਂ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਆਪਣੇ ਅਪਰਾਧ ਨੂੰ ਛੁਪਾਉਣ ਲਈ ਉਸਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼ ਕੀਤੀ।

ਪੁਲਿਸ ਅਨੁਸਾਰ, ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇੜਲੇ ਇੱਕ ਮੱਠ ਵਿੱਚ ਕੰਮ ਕਰਦੇ ਸਨ ਤੇ ਕੁਝ ਸਮੇਂ ਤੋਂ ਲੜਕੀ ਦਾ ਜਿਨਸੀ ਸ਼ੋਸ਼ਣ ਕਰ ਰਹੇ ਸਨ। ਘਟਨਾ ਵਿੱਚ ਸ਼ਾਮਲ ਤੀਜੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਨਾਬਾਲਗ ਲੜਕੀ ਦੀ ਡਾਕਟਰੀ ਜਾਂਚ ਕੀਤੀ ਗਈ ਹੈ। ਕੁੜੀ ਦੇ ਪਿਤਾ ਵੱਲੋਂ ਕੁਜਾਂਗ ਪੁਲਿਸ ਸਟੇਸ਼ਨ ਵਿੱਚ ਰਸਮੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।