ਸਾਬਕਾ ਮਸ਼ੂਕ ਦਾ ਕਤਲ, ਘਰ 'ਚ ਵੜ੍ਹਕੇ ਮਾਰੀਆਂ ਗੋਲ਼ੀਆਂ, ਯਾਰੀ ਟੁੱਟਣ ਤੋਂ ਬਾਅਦ ਆਸ਼ਕ ਨੇ ਕੀਤੀ ਵਾਰਦਾਤ, ਦੋਸ਼ੀ ਫ਼ਰਾਰ
ਪੁਲਿਸ ਸੂਤਰਾਂ ਅਨੁਸਾਰ ਦੋਵੇਂ ਪਹਿਲਾਂ ਰਿਲੇਸ਼ਨਸ਼ਿਪ ਵਿੱਚ ਸਨ, ਪਰ 2023 ਵਿੱਚ ਇਸ਼ਿਤਾ ਨੇ ਬੋਲਣਾ ਬੰਦ ਕਰ ਦਿੱਤਾ। ਸ਼ੱਕ ਹੈ ਕਿ ਇਸ ਝਗੜੇ ਕਾਰਨ ਹੀ ਨੌਜਵਾਨ ਨੇ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ।

Crime News: ਪੱਛਮੀ ਬੰਗਾਲ ਦੇ ਕ੍ਰਿਸ਼ਨਾਨਗਰ ਸ਼ਹਿਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕਾਲਜ ਵਿਦਿਆਰਥਣ ਇਸ਼ਿਤਾ ਮਲਿਕ ਦੀ ਉਸਦੇ ਹੀ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ਼ਿਤਾ ਅਤੇ ਦੋਸ਼ੀ ਇੱਕ ਦੂਜੇ ਨੂੰ ਜਾਣਦੇ ਸਨ। ਪੁਲਿਸ ਫਿਲਹਾਲ ਦੋਸ਼ੀ ਦੀ ਭਾਲ ਕਰ ਰਹੀ ਹੈ। ਨਾਲ ਹੀ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕੀਤੀ ਗਈ ਹੈ, ਜੋ ਕਿ ਇਸ਼ਿਤਾ ਨੂੰ ਕੰਚਰਾਪਾੜਾ ਵਿੱਚ ਪੜ੍ਹਾਈ ਦੌਰਾਨ ਮਿਲਿਆ ਸੀ।
ਪੁਲਿਸ ਸੂਤਰਾਂ ਅਨੁਸਾਰ ਦੋਵੇਂ ਪਹਿਲਾਂ ਰਿਲੇਸ਼ਨਸ਼ਿਪ ਵਿੱਚ ਸਨ, ਪਰ 2023 ਵਿੱਚ ਇਸ਼ਿਤਾ ਨੇ ਬੋਲਣਾ ਬੰਦ ਕਰ ਦਿੱਤਾ। ਸ਼ੱਕ ਹੈ ਕਿ ਇਸ ਝਗੜੇ ਕਾਰਨ ਹੀ ਨੌਜਵਾਨ ਨੇ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ।
ਇਸ਼ੀਤਾ ਇੱਕ ਹੁਸ਼ਿਆਰ ਵਿਦਿਆਰਥਣ ਸੀ ਜਿਸਨੂੰ 2023 ਵਿੱਚ ਵਿਕਟੋਰੀਆ ਕਾਲਜ ਵਿੱਚ ਦਾਖਲਾ ਮਿਲਿਆ ਸੀ ਪਰ ਉਸਨੇ ਦਾਖਲਾ ਨਹੀਂ ਲਿਆ ਕਿਉਂਕਿ ਉਸਨੂੰ NEET ਦੀ ਤਿਆਰੀ 'ਤੇ ਧਿਆਨ ਕੇਂਦਰਿਤ ਕਰਨਾ ਸੀ ਤੇ ਅਗਲੇ ਸਾਲ ਕਾਲਜ ਜਾਣ ਦੀ ਤਿਆਰੀ ਕਰਨੀ ਸੀ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਦੋਸ਼ੀ ਨੇ ਇਸ਼ੀਤਾ ਨੂੰ ਬਹੁਤ ਨੇੜਿਓਂ ਗੋਲੀ ਮਾਰੀ ਗਈ ਹੈ।
ਫਿਲਹਾਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਜ਼ਖ਼ਮ ਕਿੰਨਾ ਡੂੰਘਾ ਹੈ, ਕਿੰਨੀ ਵਾਰ ਹਮਲਾ ਕੀਤਾ ਗਿਆ ਸੀ ਅਤੇ ਘਟਨਾ ਦੇ ਪੂਰੇ ਵੇਰਵੇ ਸਾਹਮਣੇ ਆ ਸਕਦੇ ਹਨ। ਪੁਲਿਸ ਇਸ ਘਟਨਾ ਬਾਰੇ ਜਲਦੀ ਹੀ ਵਿਸਥਾਰਤ ਜਾਣਕਾਰੀ ਜਨਤਕ ਕਰਨ ਦੀ ਤਿਆਰੀ ਕਰ ਰਹੀ ਹੈ।
ਇੱਕ ਕਾਲਜ ਵਿਦਿਆਰਥਣ ਦੇ ਉਸਦੇ ਹੀ ਘਰ ਵਿੱਚ ਕਤਲ ਦੇ ਮਾਮਲੇ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਸਥਾਨਕ ਲੋਕ ਡਰ ਅਤੇ ਸੋਗ ਨਾਲ ਇਸ ਘਟਨਾ ਦੀ ਨਿੰਦਾ ਕਰ ਰਹੇ ਹਨ। ਇਸ ਕਤਲ ਦੀ ਪੂਰੇ ਸੂਬੇ ਵਿੱਚ ਚਰਚਾ ਹੋ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















