ਸੋਨੀਪਤ: ਇੱਥੋਂ ਦੇ ਇੱਕ ਪਿੰਡ ਵਿੱਚ ਦੋ ਨਾਬਾਲਗ ਭੈਣਾਂ ਨਾਲ ਦਰਿੰਦਗੀ ਕਰਕੇ ਮੌਤ ਦੇ ਘਾਟ ਉਤਾਰਨ ਵਾਲੇ ਚਾਰੇ ਮੁਲਜ਼ਮਾਂ ਨੂੰ ਸੋਨੀਪਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ। ਸੋਨੀਪਤ ਦੇ ਕੁੰਡਲੀ ਥਾਣਾ ਖੇਤਰ ਵਿੱਚ ਸਥਿਤ ਇੱਕ ਪਿੰਡ 'ਚ 5-6 ਅਗਸਤ ਦੀ ਰਾਤ ਨੂੰ ਚਾਰ ਬਦਮਾਸ਼ਾਂ ਨੇ ਪਹਿਲਾਂ ਦੋ ਨਾਬਾਲਗ ਭੈਣਾਂ ਨੂੰ ਆਪਣੀ ਦਰਿੰਦਗੀ ਦਾ ਸ਼ਿਕਾਰ ਬਣਾਇਆ ਤੇ ਫਿਰ ਕੀਟਨਾਸ਼ਕ ਪਿਆ ਕੇ ਉਨ੍ਹਾਂ ਨੂੰ ਮਾਰ ਦਿੱਤਾ ਸੀ।
ਦੱਸ ਦਈਏ ਕਿ ਦੋਵਾਂ ਬੱਚੀਆਂ ਨੂੰ ਮਾਪੇ ਦਿੱਲੀ ਦੇ ਹਸਪਤਾਲ 'ਚ ਲੈ ਗਏ ਸਨ, ਜਿੱਥੇ ਡਾਕਟਰਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਸੱਪ ਨੇ ਡੰਗ ਲਿਆ ਹੈ ਪਰ ਸੋਨੀਪਤ ਪੁਲਿਸ ਨੇ ਇਸ ਪੂਰੇ ਮਾਮਲੇ 'ਚ ਸਖ਼ਤ ਕਾਰਵਾਈ ਕਰਦਿਆਂ ਖੁਲਾਸਾ ਕੀਤਾ ਕਿ ਪਹਿਲਾਂ ਦੋਵੇਂ ਭੈਣਾਂ ਨਾਲ ਗੈਂਗਰੇਪ ਕੀਤਾ ਗਿਆ ਤੇ ਬਾਅਦ 'ਚ ਉਨ੍ਹਾਂ ਨੂੰ ਕੀਟਨਾਸ਼ਕ ਦਵਾਈ ਪਿਆ ਦਿੱਤੀ ਗਈ। ਪੁਲਿਸ ਨੇ ਮਾਂ ਦੀ ਸ਼ਿਕਾਇਤ 'ਤੇ ਸਮੂਹਿਕ ਬਲਾਤਕਾਰ ਤੇ ਕਤਲ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਦੇਰ ਰਾਤ ਚਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਚਾਰਾਂ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।
ਸੋਨੀਪਤ ਪੁਲਿਸ ਵੱਲੋਂ ਹਿਰਾਸਤ 'ਚ ਲਏ ਚਾਰੇ ਗ੍ਰਿਫ਼ਤਾਰ ਮੁਲਜ਼ਮ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਵਸਨੀਕ ਹਨ। ਇਨ੍ਹਾਂ ਚਾਰਾਂ ਨੇ ਨਾਬਾਲਗ ਭੈਣਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਤੇ ਜਦੋਂ ਦੋਵਾਂ ਭੈਣਾਂ ਦੀ ਸਿਹਤ ਵਿਗੜਨੀ ਸ਼ੁਰੂ ਹੋਈ ਤਾਂ ਉਨ੍ਹਾਂ ਨੂੰ ਕੀਟਨਾਸ਼ਕ ਪਿਆ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮਾਂ ਨੇ ਕੁੜੀਆਂ ਦੀ ਵਿਧਵਾ ਮਾਂ ਨੂੰ ਧਮਕੀ ਦਿੱਤੀ ਕਿ ਜੇ ਉਸ ਨੇ ਆਪਣਾ ਮੂੰਹ ਖੋਲ੍ਹਿਆ ਤਾਂ ਉਹ ਪੂਰੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦੇਣਗੇ।
ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕੁੰਡਲੀ ਰਵੀ ਕੁਮਾਰ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਰੇ ਮੁਲਜ਼ਮ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਵਸਨੀਕ ਹਨ। ਇਨ੍ਹਾਂ ਦੇ ਨਾਂ ਅਰੁਣ ਕੁਮਾਰ, ਦੁਖਨ ਪੰਡਿਤ, ਰਾਮ ਸੁਹਾਗ ਤੇ ਫੂਲਚੰਦ ਹੈ। ਚਾਰਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।