crime news: AGTF ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਪੰਜਾਬ ਅਤੇ ਹੋਰ ਸੂਬਿਆਂ ਦੇ ਗੈਂਗਸਟਰ-ਅਪਰਾਧੀਆਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ਵਿਚ ਮਦਦ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਅੰਤਰਰਾਜੀ ਇਮੀਗ੍ਰੇਸ਼ਨ/ਟ੍ਰੈਵਲ ਏਜੰਟਾਂ ਦੇ ਨਾਂ ਓਮਕਾਰ ਸਿੰਘ, ਸੁਖਜਿੰਦਰ ਸਿੰਘ (ਸ਼ਾਰਪੀ ਘੁੰਮਣ) ਅਤੇ ਪ੍ਰਭਜੋਤ ਸਿੰਘ ਦੱਸੇ ਜਾਂਦੇ ਹਨ।


ਇਹ ਵੀ ਕਿਹਾ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਹੋਇਆ ਸੁਖਜਿੰਦਰ ਉਰਫ਼ ਸ਼ਾਰਪੀ ਘੁੰਮਣ ਗਾਇਕ ਕਰਨ ਔਜਲਾ ਦਾ ਦੋਸਤ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਨਾਲ ਸਬੰਧ ਸਨ।


ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, ਜ਼ਬਤ ਕੀਤੀ ਕਰੋੜਾਂ ਦੀ ਹੈਰੋਇਨ


ਇਨ੍ਹਾਂ ਦੇ ਕਬਜ਼ੇ 'ਚੋਂ ਬਦਮਾਸ਼ਾਂ ਦੇ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ। ਪੰਜ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ, ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।  


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।