ਪੜਚੋਲ ਕਰੋ

Gangster in Punjab: ਵੱਡੀ ਵਾਰਦਾਤ ਹੋਣੋ ਪਹਿਲਾਂ ਪੁਲਿਸ ਨੇ ਕੀਤੀ ਨਾਕਾਮ ! ਗੈਂਗਸਟਰ ਹਥਿਆਰਾਂ ਸਮੇਤ ਕਾਬੂ

Punjab Police: ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। 

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget