ਪੰਜਾਬ 'ਚ ਕਾਰੋਬਾਰ ਕਰਨਾ ਹੋਇਆ ਔਖਾ ! ਹੁਣ ਅੰਮ੍ਰਿਤਸਰ 'ਚ ਬੇਕਰੀ 'ਤੇ ਗੈਂਗਸਟਰਾਂ ਨੇ ਕੀਤੀ ਗੋਲ਼ੀਬਾਰੀ, 40 ਲੱਖ ਦੀ ਮੰਗੀ ਫਿਰੌਤੀ
ਬੇਕਰੀ ਦੇ ਮਾਲਕ ਚੰਦਨ ਸੁੰਦਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਤਿੰਨ ਨੌਜਵਾਨ ਬਾਈਕ 'ਤੇ ਆਏ ਸਨ। ਉਨ੍ਹਾਂ ਨੇ ਬੇਕਰੀ 'ਤੇ 3 ਤੋਂ 4 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Crime News: ਅੰਮ੍ਰਿਤਸਰ ਵਿੱਚ ਇੱਕ ਬੇਕਰੀ 'ਤੇ ਤਿੰਨ ਬਾਈਕ ਸਵਾਰਾਂ ਨੇ ਗੋਲੀਆਂ ਚਲਾਈਆਂ। ਗੋਲੀਬਾਰੀ ਹੁੰਦੇ ਹੀ ਆਸ-ਪਾਸ ਦੇ ਲੋਕ ਡਰ ਗਏ। ਬੇਕਰੀ ਦੇ ਮਾਲਕ ਚੰਦਨ ਸੁੰਦਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਦਮਾਸ਼ਾਂ ਨੇ ਉਨ੍ਹਾਂ ਨੂੰ ਫੋਨ 'ਤੇ ਧਮਕੀ ਦਿੱਤੀ ਸੀ। ਉਨ੍ਹਾਂ ਨੇ 40 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਬਦਮਾਸ਼ਾਂ ਨੇ ਫਿਰੌਤੀ ਨਾ ਦੇਣ 'ਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ।
ਗੋਲੀਆਂ ਚਲਾਉਣ ਤੋਂ ਬਾਅਦ ਹੋਏ ਫ਼ਰਾਰ
ਇਹ ਘਟਨਾ ਐਤਵਾਰ ਰਾਤ ਨੂੰ ਮਜੀਠਾ ਇਲਾਕੇ ਦੇ ਚਵਿੰਡਾ ਦੇਵੀ ਕਸਬੇ ਵਿੱਚ ਸੁੰਦਰ ਬੇਕਰੀ ਵਿੱਚ ਵਾਪਰੀ। ਬੇਕਰੀ ਦੇ ਮਾਲਕ ਚੰਦਨ ਸੁੰਦਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਤਿੰਨ ਨੌਜਵਾਨ ਬਾਈਕ 'ਤੇ ਆਏ ਸਨ। ਉਨ੍ਹਾਂ ਨੇ ਬੇਕਰੀ 'ਤੇ 3 ਤੋਂ 4 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੋਲੀਬਾਰੀ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪੀੜਤਾਂ ਦਾ ਕਹਿਣਾ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ ਜਾਂ ਫਿਰ ਉਨ੍ਹਾਂ ਨੂੰ ਹਥਿਆਰ ਵੀ ਦਿੱਤੇ ਜਾਣ ਤਾਂ ਜੋ ਜੇਕਰ ਕੋਈ ਦੋਸ਼ੀ ਆਉਂਦਾ ਹੈ ਤਾਂ ਉਹ ਵੀ ਲੜ ਸਕਣ ਕਿਉਂਕਿ ਇਸ ਤਰ੍ਹਾਂ ਪੰਜਾਬ ਵਿੱਚ ਕਾਰੋਬਾਰ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਫਿਲਹਾਲ ਪੁਲਿਸ ਮੌਕੇ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















