ਅਬੋਹਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚ ਵੀਰਵਾਰ ਯਾਨੀਕਿ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਵਿੱਚ ਆਕਾਸ਼ ਉਰਫ਼ ਗੋਲੂ ਪੰਡਿਤ ਨਾਮਕ ਨੌਜਵਾਨ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਨਾਲ ਮੌਕੇ 'ਤੇ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਪੁਲਿਸ ਫੌਰੀ ਤੌਰ 'ਤੇ ਤਹਿਸੀਲ ਪਰਿਸਰ 'ਚ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

Continues below advertisement

ਪੇਸ਼ ਦੌਰਾਨ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਮਿਲੀ ਜਾਣਕਾਰੀ ਮੁਤਾਬਕ ਆਕਾਸ਼ ਆਪਣੇ ਦੋ ਸਾਥੀਆਂ ਦੇ ਨਾਲ ਅਦਾਲਤ ਵਿੱਚ ਪੇਸ਼ੀ ਲਈ ਆਇਆ ਹੋਇਆ ਸੀ। ਇਸ ਦੌਰਾਨ ਦੋ ਹਮਲਾਵਰਾਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕਈ ਰਾਊਂਡ ਫਾਇਰਿੰਗ ਹੋਈ ਅਤੇ ਆਕਾਸ਼ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਜ਼ਖਮੀ ਹਾਲਤ ਵਿੱਚ ਉਸਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

Continues below advertisement

ਪੁਰਾਣੀ ਰੰਜਿਸ਼ ਨਾਲ ਜੁੜਿਆ ਕਨੈਕਸ਼ਨ

ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ.ਐੱਸ.ਪੀ. ਗੁਰਮੀਤ ਸਿੰਘ, ਐੱਸ.ਪੀ. (ਡੀ) ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਐੱਸ.ਐੱਸ.ਪੀ. ਨੇ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਇਸ ਨੂੰ ਗੈਂਗਵਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਅਤੇ ਹਮਲਾਵਰ ਦੋਹਾਂ ਪੱਖਾਂ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਹ ਹਮਲਾ ਇੱਕ ਪੁਰਾਣੀ ਰੰਜਿਸ਼ ਦਾ ਨਤੀਜਾ ਲੱਗਦਾ ਹੈ।

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਸਥਿਤੀ ‘ਤੇ ਪੂਰੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਕਿਸਮ ਦਾ ਤਣਾਅ ਫੈਲਣ ਨਹੀਂ ਦਿੱਤਾ ਜਾਵੇਗਾ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤਹਿਸੀਲ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਾਂਚ ਜਾਰੀ ਕਰ ਦਿੱਤੀ ਗਈ ਅਤੇ ਕੋਰਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ CCTV ਫੁਟੇਜ਼ ਨੂੰ ਖੰਗਾਲੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।