UP Crime News : ਗਾਜ਼ੀਆਬਾਦ (Ghaziabad) ਦੇ ਨੰਦਗ੍ਰਾਮ (Nandgram) ਥਾਣੇ ਦੇ ਰਾਜਨਗਰ ਐਕਸਟੈਨਸ਼ਨ (Raj Nagar Extension) ਵਿੱਚ ਇੱਕ ਔਰਤ ਨਾਲ ਗੈਂਗਰੇਪ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਪੰਜ ਲੋਕਾਂ ਨੇ ਦੋ ਦਿਨ ਤੱਕ ਉਸ ਨਾਲ ਗੈਂਗਰੇਪ ਕੀਤਾ ਅਤੇ ਫਿਰ ਉਸ ਨੂੰ ਬੋਰੀ ਵਿੱਚ ਬੰਦ ਕਰਕੇ ਸੜਕ ਕਿਨਾਰੇ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਔਰਤ ਸੜਕ ਦੇ ਕਿਨਾਰੇ ਇੱਕ ਬੋਰੀ ਵਿੱਚ ਬੰਦ ਪਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਹਿਲਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਔਰਤ ਨੂੰ ਦਿੱਲੀ ਦੇ ਜੀਟੀਬੀ (GTB) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਮੁਤਾਬਕ ਇਹ ਜਾਇਦਾਦ ਦੇ ਝਗੜੇ ਦਾ ਮਾਮਲਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। ਦੂਜੇ ਪਾਸੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਮੁੱਦੇ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਗਾਜ਼ੀਆਬਾਦ ਦੇ ਐਸਐਸਪੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਮਹਿਲਾ ਦੀ ਹਾਲਤ 'ਚ ਸੁਧਾਰ