Punjab News: ਗਿੱਦੜਬਾਹਾ ਤੋਂ ਇੱਕ ਪਤੀ ਵੱਲੋਂ ਆਪਣੀ ਪਤਨੀ ਨਾਲ ਕੀਤੀ ਗਈ ਹੈਵਾਨੀਅਤ ਦੀ ਖਬਰ ਸਾਹਮਣੇ ਆਈ ਹੈ। ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਗਿੱਦੜਬਾਹਾ ਦੇ ਲੰਬੀ ਰੋਡ ਵਾਰਡ ਨੰ 15 ਦੇ ਚੰਦ ਸਰ ਵਾਲਾ ਰਾਹ ਤੇ ਸਥਿਤ ਇਕ ਘਰ ਵਿਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਲੀ ਬਾਬਾ ਦੀਪ ਸਿੰਘ ਨਗਰ ਮਲੋਟ ਹਾਲ ਆਬਾਦ ਚੰਦ ਸਰ ਵਾਲਾ ਰਾਹ ਗਿੱਦੜਬਾਹਾ ਹੋਈ ਸੀ।
ਪਤਨੀ ਦੇ ਚਰਿੱਤਰ 'ਤੇ ਕਰਦਾ ਸੀ ਸ਼ੱਕ
ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਤੇ ਚਰਿੱਤਰ ਤੇ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਉਸਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ। ਜਿਸ ਤੋਂ ਬਾਅਦ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿਖੇ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸਦਾ ਜਵਾਈ ਇੰਦਰਜੀਤ ਸਿੰਘ ਉਨ੍ਹਾਂ ਦੀ ਧੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ ਅਤੇ ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ 'ਤੇ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ। ਇਸ ਕਾਰੇ ਨੂੰ ਅੰਜ਼ਾਮ ਦੇਣ ਤੋਂ ਬਾਅਦ ਇੰਦਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ
ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਨੀਲ ਕੁਮਾਰ ਦੇ ਬਿਆਨਾਂ ਤੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਉਰਫ ਇੰਦੂ ਵਿਰੁੱਧ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।