ਪ੍ਰੇਮਿਕਾ ਨੇ ਆਪਣੇ ਪ੍ਰੇਮੀ ਨੂੰ ਪੈਟਰੋਲ ਪਾ ਲਾਈ ਅੱਗ, ਜਿਉਂਦਾ ਹੀ ਸਾੜਿਆ
ਪ੍ਰੇਮਿਕਾ ਨੇ ਆਪਣੀ ਪਤੀ ਨੂੰ ਤੇਲ ਪਾ ਕੇ ਅੱਗ ਲਾ ਦਿੱਤੀ। ਪੁਲਿਸ ਮੁਤਾਬਕ ਮ੍ਰਿਤਕ ਪਵਨ ਨੇ ਆਪਣੀ ਪ੍ਰੇਮਿਕਾ ਦੀ 13 ਸਾਲ ਦੀ ਬੇਟੀ 'ਤੇ ਬੁਰੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ।
ਨਵੀਂ ਦਿੱਲੀ: ਹਰਿਆਣਾ ਦੇ ਫਰੀਦਾਬਾਦ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰੇਮਿਕਾ ਨੇ ਆਪਣੀ ਪਤੀ ਨੂੰ ਤੇਲ ਪਾ ਕੇ ਅੱਗ ਲਾ ਦਿੱਤੀ। ਪੁਲਿਸ ਮੁਤਾਬਕ ਮ੍ਰਿਤਕ ਪਵਨ ਨੇ ਆਪਣੀ ਪ੍ਰੇਮਿਕਾ ਦੀ 13 ਸਾਲ ਦੀ ਬੇਟੀ 'ਤੇ ਬੁਰੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ। ਇਸ ਬਾਰੇ ਪਤਾ ਲੱਗਣ 'ਤੇ ਪ੍ਰੇਮਿਕਾ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਅੰਤ ਵਿੱਚ ਪ੍ਰੇਮਿਕਾ ਨੇ ਸਾਜ਼ਿਸ਼ ਰਚੀ ਤੇ ਬੀਪੀਟੀਪੀ ਖੇਤਰ ਵਿੱਚ ਲਿਜਾ ਕੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ।
ਪੁਲਿਸ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਔਰਤ ਪੰਜਾਬ ਦੀ ਰਹਿਣ ਵਾਲੀ ਹੈ। ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ 'ਚ ਪ੍ਰੇਮਿਕਾ ਨੇ ਆਪਣੇ ਪ੍ਰੇਮੀ ਨੂੰ ਪੈਟਰੋਲ ਪਾ ਕੇ ਸਾੜ ਦਿੱਤਾ। ਫਰੀਦਾਬਾਦ ਪੁਲਿਸ ਨੇ 10 ਦਿਨ ਪਹਿਲਾਂ ਮਿਲੀ ਅੱਧ ਸੜੀ ਲਾਸ਼ ਦੇ ਮਾਮਲੇ ਵਿੱਚ 1 ਔਰਤ ਨੂੰ ਗ੍ਰਿਫਤਾਰ ਕਰਕੇ ਇਹ ਖੁਲਾਸਾ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਲਿਵ-ਇਨ 'ਚ ਰਹਿਣ ਵਾਲੀ ਪ੍ਰੇਮਿਕਾ ਨੇ ਆਪਣੀ ਬੇਟੀ 'ਤੇ ਬੁਰੀ ਨਜ਼ਰ ਰੱਖਣ ਕਾਰਨ ਪ੍ਰੇਮੀ ਦਾ ਕਤਲ ਕਰ ਦਿੱਤਾ।
ਦਰਅਸਲ 10 ਦਿਨ ਪਹਿਲਾਂ ਪੁਲਿਸ ਨੂੰ ਸੈਕਟਰ 75 ਦੇ ਇਲਾਕੇ ਵਿੱਚੋਂ ਅੱਧ ਸੜੀ ਹੋਈ ਲਾਸ਼ ਮਿਲੀ ਸੀ। ਪਹਿਲਾਂ ਪੁਲਿਸ ਨੂੰ ਇਹ ਲਾਸ਼ ਇੱਕ ਨਾਈਜੀਰੀਅਨ ਦੀ ਮਿਲੀ ਸੀ। ਪੁਲਿਸ ਉਸ ਦੀ ਭਾਲ ਕਰ ਰਹੀ ਸੀ ਜਦੋਂ ਪਤਾ ਲੱਗਾ ਕਿ ਇਹ ਲਾਸ਼ ਬੱਲਭਗੜ੍ਹ ਦੇ ਰਹਿਣ ਵਾਲੇ ਪਵਨ ਦੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸ਼ੱਕ ਦੀ ਸੂਈ ਪਵਨ ਦੀ ਮਹਿਲਾ ਦੋਸਤ 'ਤੇ ਘੁੰਮ ਗਈ। ਪੁਲਿਸ ਨੇ ਜਦੋਂ ਮਹਿਲਾ ਦੋਸਤ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਔਰਤ ਫਰੀਦਾਬਾਦ ਦੀ ਇਕ ਕੰਪਨੀ 'ਚ ਕੰਮ ਕਰਦੀ ਹੈ। ਉਸ ਦੇ ਪਤੀ ਦੀ 2018 ਵਿੱਚ ਮੌਤ ਹੋ ਗਈ ਸੀ।
ਔਰਤ ਨੇ ਪੁੱਛਗਿੱਛ 'ਚ ਦੱਸਿਆ ਹੈ ਕਿ ਮ੍ਰਿਤਕ ਪਵਨ, ਔਰਤ ਦੀ 13 ਸਾਲਾ ਨਾਬਾਲਗ ਬੱਚੀ 'ਤੇ ਗਲਤ ਨਜ਼ਰ ਰੱਖਦਾ ਸੀ ਤੇ ਗੁੱਸੇ 'ਚ ਆ ਕੇ ਹੀ ਔਰਤ ਨੇ ਉਸ ਦਾ ਕਤਲ ਕਰ ਦਿੱਤਾ।ਪੁਲਿਸ ਅਨੁਸਾਰ ਔਰਤ ਨੇ ਪਹਿਲਾਂ ਪਵਨ ਨੂੰ ਨੀਂਦ ਦੀ ਗੋਲੀ ਖੁਆਈ ਅਤੇ ਫਿਰ ਉਸ ਨੂੰ ਸੈਕਟਰ-75 ਦੀ ਇਕ ਸੁੰਨਸਾਨ ਥਾਂ ’ਤੇ ਲੈ ਗਈ ਅਤੇ ਉਸ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਫਿਲਹਾਲ ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਹੁਣ ਉਸ ਨੂੰ ਅਦਾਲਤ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।