Crime News: ਦਿੱਲੀ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੱਖਣ-ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿਚ 25 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਝਗੜੇ ਤੋਂ ਬਾਅਦ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।
ਮੁਲਜ਼ਮ ਦੀ ਪਛਾਣ ਕੇਸ਼ਵ ਵਜੋਂ ਹੋਈ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਕਰੀਬ 10.30 ਵਜੇ ਪੁਲੀਸ ਨੂੰ ਫ਼ੋਨ ਕਾਲ ਰਾਹੀਂ ਪਾਲਮ ਵਿੱਚ ਘਰ ਦੀ ਉਪਰਲੀ ਮੰਜ਼ਿਲ 'ਤੇ ਲੜਾਈ ਹੋਣ ਦੀ ਸੂਚਨਾ ਮਿਲੀ।
ਮੌਕੇ 'ਤੇ ਪਹੁੰਚੀ ਪੁਲੀਸ ਨੇ ਘਰ ਦੇ ਅੰਦਰੋਂ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੇਸ਼ਵ ਕੋਲ ਕੋਈ ਪੱਕੀ ਨੌਕਰੀ ਨਹੀਂ ਸੀ। ਉਹ ਗੁਰੂਗ੍ਰਾਮ ਵਿੱਚ ਕੰਪਨੀ ਵਿੱਚ ਕੰਮ ਕਰਦਾ ਸੀ ਪਰ ਮਹੀਨਾ ਪਹਿਲਾਂ ਨੌਕਰੀ ਛੱਡ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ