Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਭਾਗਪੁਰ ਥਾਣਾ ਕੂੰਮਕਲਾਂ ਦੇ ਖੇਤਰ ਵਿੱਚ ਭਾਣਜੇ ਨੇ ਆਪਣੇ ਮਾਮੇ ਦਾ ਕਤਲ ਕਰ ਦਿੱਤਾ ਹੈ। ਭਾਣਜਾ ਤੇ ਮਾਮਾ ਦੋਵੇਂ ਇਮਾਰਤਾਂ ਦੀ ਉਸਾਰੀ ਦਾ ਕੰਮ ਕਰਦੇ ਸਨ। ਪੈਸਿਆਂ ਦੇ ਝਗੜੇ ਨੂੰ ਲੈ ਕੇ ਭਾਣਜੇ ਦਾ ਮਾਮੇ ਨਾਲ ਝਗੜਾ ਹੋ ਗਿਆ ਜਿਸ ਕਰਕੇ ਉਸ ਨੇ ਮਾਮੇ ਦੇ ਸਿਰ ਵਿੱਚ ਹਥੌੜੇ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ।


ਦੱਸ ਦਈਏ ਕਿ ਕੂੰਮਕਲਾਂ ਦੇ ਪਿੰਡ ਭਾਗਪੁਰ ’ਚ ਨਵੀਂ ਬਣ ਰਹੀ ਇਮਾਰਤ ਦੇ ਠੇਕੇਦਾਰ ਦਾ ਉਸ ਦੇ ਭਾਣਜੇ ਨੇ ਹਥੌੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਇੰਦਰਜੀਤ ਵਰਮਾ (45) ਵਜੋਂ ਹੋਈ ਹੈ। ਪੁਲਿਸ ਨੇ ਇਸ ਸਬੰਧੀ ਇੰਦਰਜੀਤ ਦੇ ਭਾਣਜੇ ਸੁਨੀਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 



ਥਾਣਾ ਕੂੰਮਕਲਾਂ ਦੇ ਐਸਐਚਓ ਕੁਲਬੀਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਵਰਮਾ ਗੋਰਖਪੁਰ ਦਾ ਰਹਿਣ ਵਾਲਾ ਸੀ। ਉਹ ਵੱਡੀਆਂ ਇਮਾਰਤਾਂ ਬਣਾਉਣ ਦੇ ਠੇਕੇ ਲੈਂਦਾ ਸੀ। ਮੁਲਜ਼ਮ ਸੁਨੀਲ ਵੀ ਉਸ ਦੇ ਨਾਲ ਹੀ ਕੰਮ ਕਰਦਾ ਸੀ। 


ਪਿਛਲੇ ਕੁਝ ਦਿਨਾਂ ਤੋਂ ਸੁਨੀਲ ਉਸ ਤੋਂ ਪੈਸੇ ਮੰਗ ਰਿਹਾ ਸੀ ਪਰ ਇੰਦਰਜੀਤ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਸਵੇਰੇ ਜਦੋਂ ਠੇਕੇ ਵਾਲੀ ਸਾਈਟ ’ਤੇ ਇੰਦਰਜੀਤ ਸੁੱਤਾ ਪਿਆ ਸੀ ਤਾਂ ਸੁਨੀਲ ਨੇ ਉਥੇ ਪਿਆ ਹਥੌੜਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ