ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਿਸ ਨੇ ਸਖਤੀ ਵਧਾ ਦਿੱਤੀ ਹੈ। ਗੈਂਗਸਟਰਾਂ ਨੂੰ ਫੜ੍ਹਨ ਦੀ ਕਵਾਇਦ ਤੇਜ਼ੀ ਕੀਤੀ ਜਾ ਰਹੀ ਹੈ। ਪੰਜਾਬ ਦੇ ਨਵੇਂ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦੀ ਗੱਲ ਕਹੀ ਹੈ। ਇਸ ਦੌਰਾਨ ਕੱਲ੍ਹ ਦੇਰ ਰਾਤ ਮੁਹਾਲੀ ਦੇ ਬਲਟਾਣਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਠਭੇੜ ਹੋਈ। ਇਸ ਦੌਰਾਨ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।


ਜਦਕਿ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਇਹ ਸਾਰੀ ਘਟਨਾ ਮੁਹਾਲੀ ਦੇ ਬਲਟਾਣਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਹੋਟਲ Elax in ਅੰਦਰ ਦੇ ਇਕ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਦੋ ਪਿਸਟਲ ਬਰਾਮਦ ਕੀਤੇ ਹਨ। 


ਜਾਣਕਾਰੀ ਮੁਤਾਬਕ ਇਹ ਗੈਂਗਸਟਰ ਅੰਕਿਤ ਰਾਣਾ ਦੇ ਕਹਿਣ 'ਤੇ ਹੋਟਲ ਦੇ ਮਾਲਕ ਤੋਂ ਫਿਰੌਤੀ ਲੈਣ ਆਏ ਸਨ। ਪੁਲਿਸ ਨੇ ਟ੍ਰੈਪ ਲਗਾ ਕੇ ਇਨ੍ਹਾਂ ਨੂੰ ਫੜਿਆ ਹੈ।  ਜਦੋਂ ਪੁਲਿਸ ਪਹੁੰਚੀ ਤਾਂ ਇਨ੍ਹਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ ਹੈ ਜਿਸ ਦੌਰਾਨ ਪੁਲਿਸ ਮੁਲਾਜ਼ਿਮ ਜ਼ਖ਼ਮੀ ਹੋ ਗਿਆ।


11 ਜੁਲਾਈ ਨੂੰ ਪੁਲਿਸ ਨੇ ਇਕ FIR ਦਰਜ ਕੀਤੀ ਸੀ  ਜਿਸ ਦੇ ਅਧਾਰ 'ਤੇ ਅੱਜ ਇਹ ਕਾਰਵਾਈ ਕੀਤੀ ਗਈ। ਫੜ੍ਹੇ ਗਏ ਗੈਂਗਸਟਰਾਂ ਦੇ ਨਾਂ ਆਸ਼ੀਸ਼ ਰਾਣਾ, ਰਘਬੀਰ ਤੇ ਵਿਸ਼ਾਲ ਹੈ। ਦੱਸਿਆ ਜਾ ਰਿਹਾ ਹੈ ਕਿ  ਫਾਇਰਿੰਗ 'ਚ ਰਘਵੀਰ ਜ਼ਖ਼ਮੀ ਹੋਇਆ ਹੈ। 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ