Himachal Accident : ਹਿਮਾਚਲ ਦੇ ਕੁੱਲੂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੈਲਾਨੀਆਂ ਨਾਲ ਭਰੀ ਇੱਕ ਕਾਰ ਖਾਈ ਵਿੱਚ ਡਿੱਗ ਗਈ, ਜਿਸ ਕਾਰਨ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਦਕਿ 10 ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਹ ਵਿਦਿਆਰਥੀ ਵਾਰਾਣਸੀ ਆਈ.ਆਈ.ਟੀ. ਦੇ ਹਨ। 

Continues below advertisement


ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ , AAP ਦੇ ਰੋਸ ਮਾਰਚ ਦੌਰਾਨ ਬਿਨਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ

ਇਹ ਹਾਦਸਾ ਬੀਤੀ ਰਾਤ ਕਰੀਬ 8.30 ਵਜੇ ਕੁੱਲੂ ਦੀ ਬੰਜਰ ਘਾਟੀ ਦੇ ਘਿਆਗੀ ਇਲਾਕੇ 'ਚ NH-305 'ਤੇ ਵਾਪਰਿਆ ਹੈ। ਇਸ ਹਾਦਸੇ 'ਚ ਜ਼ਖਮੀ ਹੋਏ 10 ਵਿਦਿਆਰਥੀਆਂ 'ਚੋਂ 5 ਨੂੰ ਕੁੱਲੂ ਦੇ ਜ਼ੋਨਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ 5 ਦਾ ਬੰਜਰ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।