Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
ਹੁਸ਼ਿਆਰਪੁਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਮਿਆਨੀ ਵਿੱਚ ਹਾਰਡਵੇਅਰ ਦੀ ਦੁਕਾਨ ਚਲਾਉਂਦੇ ਆਮ ਆਦਮੀ ਪਾਰਟੀ ਦੇ ਨੇਤਾ ਬਲਵਿੰਦਰ ਸਿੰਘ ਸਤਕਾਰਤਾਰ ਨੂੰ ਅਣਜਾਣ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ...

ਪਿੰਡ ਮਿਆਨੀ ਵਿੱਚ ਹਾਰਡਵੇਅਰ ਦੀ ਦੁਕਾਨ ਚਲਾਉਂਦੇ ਆਮ ਆਦਮੀ ਪਾਰਟੀ ਦੇ ਨੇਤਾ ਬਲਵਿੰਦਰ ਸਿੰਘ ਸਤਕਾਰਤਾਰ ਨੂੰ ਅਣਜਾਣ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਵੀਰਵਾਰ ਸ਼ਾਮ ਦੀ ਹੈ। ਜਦੋਂ ਹਮਲਾਵਰਾਂ ਨੇ ਬਲਵਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ, ਉਹ ਆਪਣੀ ਦੁਕਾਨ ‘ਚ ਮੌਜੂਦ ਸਨ। ਉਹਨਾਂ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਦੁਕਾਨ ‘ਚ ਮੌਜੂਦ ਇੱਕ ਹੋਰ ਵਿਅਕਤੀ ਦੇ ਮੋਢੇ ‘ਤੇ ਵੀ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇੰਝ ਅਣਪਛਾਤੇ ਹਮਲਾਵਰ ਨੇ ਕੀਤਾ ਹਮਲਾ
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ, ਮਿਆਨੀ ਵਿੱਚ ਸਤਕਾਰਤਾਰ ਹਾਰਡਵੇਅਰ ਨਾਮਕ ਦੁਕਾਨ ਚਲਾਉਂਦੇ ਆਪ ਦੇ ਗ੍ਰਾਮ ਸਤਰ ਦੇ ਨੇਤਾ ਬਲਵਿੰਦਰ ਸਿੰਘ ਦੀ ਦੁਕਾਨ ‘ਤੇ ਮੋਟਰਸਾਈਕਲ ਸਵਾਰ ਅਣਜਾਣ ਹਮਲਾਵਰ ਆਏ ਅਤੇ ਆਉਂਦੇ ਹੀ ਉਹਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।
ਦੁਕਾਨ ‘ਚ ਹੀ ਮੌਜੂਦ ਪਿੰਡ ਵਾਸੀ ਲਖਵਿੰਦਰ ਸਿੰਘ ਦੇ ਮੋਢੇ ‘ਤੇ ਗੋਲੀ ਲੱਗੀ ਅਤੇ ਉਹ ਡਿੱਗ ਪਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਦੇ ਵਾਸੀਆਂ ਨੇ ਤੁਰੰਤ ਜਖਮੀ ਲਖਵਿੰਦਰ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਪਹੁੰਚੀ ਮੌਕੇ 'ਤੇ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਟਾਂਡਾ ਦੇ ਥਾਣਾ ਇੰਚਾਰਜ ਗੁਰਿੰਦਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਅਤੇ ਡੀਐਸਪੀ ਦਵਿੰਦਰ ਸਿੰਘ ਬਾਜਵਾ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੱਤਿਆ ਦੇ ਕਾਰਣਾਂ ਬਾਰੇ ਹਾਲੇ ਤੱਕ ਕੁਝ ਪਤਾ ਨਹੀਂ ਲੱਗਿਆ ਅਤੇ ਨਾ ਹੀ ਹਮਲਾਵਰਾਂ ਬਾਰੇ ਕੋਈ ਸੁਰਾਗ ਪੁਲਿਸ ਦੇ ਹੱਥ ਲੱਗਿਆ ਹੈ। ਪੁਲਿਸ ਹਮਲਾਵਰਾਂ ਦੀ ਪਹਿਚਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਖੰਗਾਲਣ ਵਿੱਚ ਲੱਗੀ ਹੋਈ ਹੈ।
ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ: ਡੀਐਸਪੀ
ਡੀਐਸਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦ ਹੀ ਟ੍ਰੇਸ ਕਰ ਲਿਆ ਜਾਵੇਗਾ। ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਜਾਰੀ ਹੈ, ਤਾਂ ਜੋ ਕਿਸੇ ਰੰਜਿਸ਼ ਦਾ ਪਤਾ ਲਾਇਆ ਜਾ ਸਕੇ। ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।






















