ਬਟਾਲਾ: ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਛਿਛਰੇਵਾਲ 'ਚ ਪਤੀ ਪਤਨੀ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਹੰਚੀ ਪੁਲਿਸ ਟੀਮ ਵੱਲੋਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਤੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।  

ਪਿੰਡ ਵਾਸੀਆਂ ਕੋਲੋ ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਪਤੀ ਰਾਜੂ ਮਸੀਹ ਉਮਰ 32 ਸਾਲ ਤੇ ਪਤਨੀ ਸ਼ਬਨਮ ਉਮਰ 30 ਸਾਲ ਨੇ ਆਪਸੀ ਘਰੇਲੂ ਕਲੇਸ਼ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਕੀਤੀ ਹੈ। ਦੱਸਿਆ ਜਾ ਰਿਹਾ ਕਿ ਦੋਵੇ ਘਰ ਵਿੱਚ ਇਕੱਲੇ ਹੀ ਰਹਿੰਦੇ ਸੀ ਤੇ ਇਹ ਰਾਜੂ ਮਸੀਹ ਦਾ ਇਹ ਦੂਸਰਾ ਵਿਆਹ ਸੀ। ਰਾਜੂ ਮਸੀਹ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਿਆ ਸੀ। ਰਾਜੂ ਮਸੀਹ ਤੇ ਸ਼ਬਨਮ ਦੀ ਕੋਈ ਔਲਾਦ ਨਹੀਂ ਸੀ।

ਦੱਸਿਆ ਜਾ ਰਿਹਾ ਹੈ ਕੇ ਪਹਿਲਾਂ ਪਤਨੀ ਸ਼ਬਨਮ ਨੇ ਉਸ ਵੇਲੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ, ਜਦੋਂ ਉਸ ਦਾ ਪਤੀ ਰਾਜੂ ਮਸੀਹ ਘਰ ਵਿਚ ਨਹੀਂ ਸੀ। ਜਦੋਂ ਰਾਜੂ ਮਸੀਹ ਨੇ ਘਰ ਆ ਕੇ ਦੇਖਿਆ ਕਿ ਉਸ ਦੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ ਤਾਂ ਉਸ ਨੇ ਪਤਨੀ ਦੀ ਲਾਸ਼ ਉਤਾਰ ਕੇ ਘਰ ਦੇ ਬਾਹਰ ਜਾ ਕੇ ਖੁਦ ਵੀ ਖੁਦਕੁਸ਼ੀ ਕਰ ਲਈ। ਇਲਾਕੇ ਵਿੱਚ ਇਸ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਦਿਖਾਈ ਦੇ ਰਹੀ ਹੈ।  


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।