Jalandhar News : ਜਲੰਧਰ ਦੇ ਨਕੋਦਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ। ਜਿੱਥੇ ਘਰੇਲੂ ਕਲੇਸ਼ ਕਾਰਨ ਪਤੀ ਨੇ ਕਮਰੇ ਵਿੱਚ ਸੁੱਤੇ ਪਏ ਪਰਿਵਾਰ ਨੂੰ ਅੱਗ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਪੰਜ ਜਾਣਿਆ ਦੀਆਂ ਲਾਸ਼ਾਂ ਨੂੰ ਨਕੋਦਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਦੋਂ ਉਕਤ ਵਿਅਕਤੀ ਆਪਣੇ ਸਹੁਰੇ ਘਰ ਗਿਆ ਤਾਂ ਉਸ ਦੀ ਪਤਨੀ ਪਰਮਜੀਤ ਕੌਰ (28), ਪੁੱਤਰ ਗੁਰਮੋਹਲ (5), ਪੁੱਤਰੀ ਅਰਸ਼ਦੀਪ ਕੌਰ (7), ਸੱਸ ਜੋਗਿੰਦਰੋ ਬਾਈ ਅਤੇ ਉਸ ਦਾ ਸਹੁਰਾ ਸੁਰਜਨ ਸਿੰਘ (58) ਇੱਕ ਕਮਰੇ ਵਿੱਚ ਸੁੱਤੇ ਪਏ ਸਨ ਤਾਂ ਉਸ ਨੇ ਕਮਰੇ ਨੂੰ ਅੱਗ ਲਾ ਦਿੱਤੀ ਅਤੇ ਕਮਰੇ ਨੂੰ ਬਾਹਰੋਂ ਜਿੰਦਾ ਲਗਾ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : Atta Dal Scheme : ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ , ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ
ਦੱਸ ਦੇਈਏ ਕਿ ਪੰਜਾਬ 'ਚ ਘਰੇਲੂ ਕਲੇਸ਼ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਤੋਂ ਪਹਿਲਾਂ ਬੀਤੀ ਰਾਤ ਬੋਹਾ ਦੇ ਵਾਰਡ ਨੰਬਰ ਦੋ ਦੇ ਵਸਨੀਕ ਗੁਰਜੀਤ ਸਿੰਘ (30) ਵਾਸੀ ਜੰਟਾ ਸਿੰਘ ਨੇ ਘਰੇਲੂ ਕਲੇਸ਼ ਦੇ ਚਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦਾ ਆਪਣੀ ਪਤਨੀ ਨਾਲ ਕਾਫੀ ਸਮੇ ਤੋਂ ਝਗੜਾ ਚੱਲ ਰਿਹਾ ਸੀ। ਇੱਕ ਦਿਨ ਪਹਿਲਾਂ ਉਸ ਦੀ ਪਤਨੀ ਉਸ ਨਾਲ ਲੜ ਕੇ ਆਪਣੀ ਭੈਣ ਦੇ ਘਰ ਚਲੀ ਗਈ , ਜਿਸ ਕਾਰਨ ਗੁਰਜੀਤ ਸਿੰਘ ਨੇ ਘਰ ਦੀ ਪੌੜੀ ਨਾਲ ਰੱਸਾ ਬੰਨ੍ਹ ਕੇ ਫਾਹਾ ਲੈ ਲਿਆ।
ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ’ਚ ਘਰੇਲੂ ਕਲੇਸ਼ ਤੋਂ ਦੁਖੀ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ (36) ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਨੂੰ ਠਹਿਰਾਇਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਵਾਸੀ ਭਿੰਡਰ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।