ਪੜਚੋਲ ਕਰੋ
ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਆਪਣੀ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ , ਮਗਰੋਂ ਖ਼ੁਦ ਨੂੰ ਵੀ ਮਾਰੀ ਗੋਲੀ
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਡਾਟਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪਤੀ ਵੱਲੋਂ ਦੇਰ ਰਾਤ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ

Husband shot dead
ਪੱਟੀ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਡਾਟਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪਤੀ ਵੱਲੋਂ ਦੇਰ ਰਾਤ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ। ਜਿਸ 'ਤੇ ਪਤੀ ਦੀ ਹਾਲਤ ਗੰਭੀਰ ਹੋਣ ਕਾਰਨ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ, ਜਿਥੇ ਉਸਦੀ ਮੌਤ ਹੋ ਗਈ ਹੈ।
ਮ੍ਰਿਤਕ ਲੜਕੀ ਦੀ ਪਛਾਣ ਪਰਮਜੀਤ ਕੌਰ ਅਤੇ ਲੜਕੇ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਦੋਹਾਂ ਦਾ ਇੱਕ ਛੋਟਾ ਬੱਚਾ ਵੀ ਹੈ। ਘਰੇਲੂ ਕਲੇਸ਼ ਤੋਂ ਬਾਅਦ ਮ੍ਰਿਤਕ ਲੜਕੀ ਪਰਮਜੀਤ ਕੌਰ ਆਪਣੀ ਬੱਚੀ ਨੂੰ ਲੈ ਕੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ।
ਕੱਲ ਦੇਰ ਰਾਤ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਪਤਨੀ ਪਰਮਜੀਤ ਕੌਰ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਅਦ ਵਿਚ ਪਤੀ ਇੰਦਰਜੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਫਿਲਹਾਲ ਇੰਦਰਜੀਤ ਸਿੰਘ ਇਕ ਨਿੱਜੀ ਹਸਪਤਾਲ ਵਿਚ ਭਰਤੀ ਸੀ ,ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ, ਜਿਸ ਤੋਂ ਬਾਅਦ ਉਸਦੀ ਦੀ ਵੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਲੜਕੀ ਪਰਮਜੀਤ ਕੌਰ ਦੇ ਦਾਦਾ ਰਣਜੀਤ ਸਿੰਘ ਅਤੇ ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ ਇੰਦਰਜੀਤ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ਵਿੱਚ ਘਰੇਲੂ ਕਲੇਸ਼ ਚੱਲਦਾ ਆਇਆ ਹੈ।
ਜਿਸ ਤੋਂ ਬਾਅਦ ਪਰਮਜੀਤ ਕੌਰ ਉਨ੍ਹਾਂ ਕੋਲ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ ਅਤੇ ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ ਰਾਤ 1 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ।
ਇਸ ਮਗਰੋਂ ਇੰਦਰਜੀਤ ਸਿੰਘ ਨੇ ਆਪਣੇ ਵੀ ਗੋਲੀ ਮਾਰ ਲਈ ,ਜਿਸ ਦੀ ਹਾਲਤ ਗੰਭੀਰ ਬਣੀ ਹੋਈ ਸੀ ਤੇ ਇਸ ਵਿਅਕਤੀ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਧਰ ਮੌਕੇ 'ਤੇ ਪਹੁੰਚੇ ਥਾਣਾ ਹਰੀਕੇ ਦੇ ਐਸਐਚਓ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ,ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















