ਪਟਿਆਲਾ : ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ 'ਚ ਇੱਕ ਸ਼ਖਸ ਨੇ ਆਪਣੀ ਹੀ ਪਤਨੀ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਕੇ ਜਾਨੋਂ ਮਾਰਨ ਦੀ ਕੋਸ਼ਿਸ ਕੀਤੀ ਹੈ , ਜਿਸ ਤੋਂ ਬਾਅਦ ਪਤਨੀ ਨੂੰ ਜ਼ਖਮੀ ਹਾਲਤ 'ਚ ਚੰਡੀਗੜ੍ਹ PGI ਭੇਜਿਆ ਗਿਆ ਹੈ। ਇਸ ਮਗਰੋਂ ਸਿਟੀ ਪੁਲਿਸ ਨੇ ਪੀੜਤ ਮਹਿਲਾ ਦੀ ਬੇਟੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


 

ਲੜਕੀ ਨੇ ਦੱਸਿਆ ਕਿ ਉਸਦਾ ਆਰੋਪੀ ਪਿਤਾ ਸਵੇਰੇ ਹੀ ਉਸ ਦੀ ਮਾਂ ਬਲਵਿੰਦਰ ਕੌਰ ਨਾਲ ਕੁੱਟਮਾਰ ਕਰਨ ਲੱਗਾ ਸੀ। ਇਸ ਦੌਰਾਨ ਉਸ ਨੇ ਪੈਟਰੋਲ ਦੀ ਬੋਤਲ ਲਿਆ ਕੇ ਉਸਦੀ ਦੀ ਮਾਂ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਕਾਰਨ ਉਸ ਦੀ ਮਾਂ ਦਾ ਚਿਹਰਾ, ਬਾਂਹ ਅਤੇ ਛਾਤੀ ਬੁਰੀ ਤਰ੍ਹਾਂ ਨਾਲ ਝੁਲਸ ਗਈ। ਪੀੜਤ ਔਰਤ ਦਾ ਚੰਡੀਗੜ੍ਹ PGI 'ਚ ਇਲਾਜ ਚੱਲ ਰਿਹਾ ਹੈ।

 

ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੀ ਮਾਂ ਬਲਵਿੰਦਰ ਕੌਰ 'ਤੇ ਪਾਣੀ ਦੀ ਬਾਲਟੀ ਪਾ ਕੇ ਅੱਗ ਬੁਝਾ ਦਿੱਤੀ ਪਰ ਇਸ ਘਟਨਾ 'ਚ ਉਸ ਦੀ ਮਾਂ ਬੁਰੀ ਤਰ੍ਹਾਂ ਨਾਲ ਝੁਲਸ ਗਈ। ਇਸ ਤੋਂ ਬਾਅਦ ਜ਼ਖਮੀ ਬਲਵਿੰਦਰ ਕੌਰ ਨੂੰ ਇਲਾਜ ਲਈ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਤੀ ਫ਼ਰਾਰ ਦੱਸਿਆ ਜਾ ਰਿਹਾ ਹੈ, ਪੁਲਿਸ ਦੋਸ਼ੀ ਦੀ ਤਲਾਸ਼ ਕਰ ਰਹੀ ਹੈ।  

 

ਸ਼ਿਕਾਇਤਕਰਤਾ ਅਨਮੋਲ ਕੌਰ ਪੁੱਤਰੀ ਭਗਵੰਤ ਸਿੰਘ ਵਾਸੀ ਵਿਕਾਸ ਨਗਰ ਰਾਜਪੁਰਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਿਤਾ ਹਮੇਸ਼ਾਂ ਹੀ ਉਸ ਦੀ ਮਾਂ ਬਲਵਿੰਦਰ ਕੌਰ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ। ਪੁਲਿਸ ਨੇ ਸ਼ਿਕਾਇਤਕਰਤਾ ਅਨਮੋਲ ਕੌਰ ਦੀ ਸ਼ਿਕਾਇਤ 'ਤੇ ਭਗਵੰਤ ਸਿੰਘ ਖਿਲਾਫ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।