(Source: ECI/ABP News)
ਲੁਧਿਆਣਾ 'ਚ ਪਤੀ-ਪਤਨੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਸ਼ਹਿਰ 'ਚ ਚਲਾਉਂਦੇ ਸੀ ਅਕੈਡਮੀ
ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਗੁਰੂ ਤੇਗ ਬਹਾਦਰ ਨਗਰ 'ਚ ਕਰਤਾਰ ਅਕੈਡਮੀ ਦੀ ਤੀਜੀ ਮੰਜ਼ਲ 'ਤੇ ਬਜ਼ੁਰਗ ਪਤੀ-ਪਤਨੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਹੈ।
![ਲੁਧਿਆਣਾ 'ਚ ਪਤੀ-ਪਤਨੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਸ਼ਹਿਰ 'ਚ ਚਲਾਉਂਦੇ ਸੀ ਅਕੈਡਮੀ Husband Wife Murder of Kartar Academy in Guru Tegh Bahadur Nagar on Ludhiana-Chandigarh road, running academy in the city ਲੁਧਿਆਣਾ 'ਚ ਪਤੀ-ਪਤਨੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਸ਼ਹਿਰ 'ਚ ਚਲਾਉਂਦੇ ਸੀ ਅਕੈਡਮੀ](https://feeds.abplive.com/onecms/images/uploaded-images/2022/05/25/53e706d283316ade06b0e697036d6a89_original.jpg?impolicy=abp_cdn&imwidth=1200&height=675)
ਲੁਧਿਆਣਾ: ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਗੁਰੂ ਤੇਗ ਬਹਾਦਰ ਨਗਰ 'ਚ ਕਰਤਾਰ ਅਕੈਡਮੀ ਦੀ ਤੀਜੀ ਮੰਜ਼ਲ 'ਤੇ ਬਜ਼ੁਰਗ ਪਤੀ-ਪਤਨੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਹੈ। ਮ੍ਰਿਤਕ ਭੁਪਿੰਦਰ ਸਿੰਘ ਏਅਰ ਫੋਰਸ ਤੋਂ ਸੇਵਾ ਮੁਕਤ ਸੀ। ਉਹ ਆਪਣੀ ਪਤਨੀ ਨਾਲ ਮਿਲ ਕੇ ਕਰਤਾਰ ਅਕੈਡਮੀ ਚਲਾਉਂਦੇ ਸਨ।
ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਪਤੀ ਪਤਨੀ ਅਕੈਡਮੀ ਦੀ ਤੀਜੀ ਮੰਜ਼ਲ 'ਤੇ ਰਹਿੰਦੇ ਸਨ, ਜਦੋਂਕਿ ਉਨ੍ਹਾਂ ਦਾ ਬੇਟਾ ਤੇ ਨੂੰਹ ਹੇਠਲੇ ਮੰਜ਼ਲ ਤੇ ਰਹਿੰਦੇ ਹਨ। ਇਨ੍ਹਾਂ ਦੀ ਮੌਤ ਬਾਰੇ ਪਰਿਵਾਰ ਨੂੰ ਉਦੋਂ ਪਤਾ ਲੱਗਾ, ਜਦੋਂ ਕੰਮ ਵਾਲੀ ਨੇ ਸਵੇਰੇ ਆ ਕੇ ਵੇਖਿਆ, ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਿਸ ਨੇ ਦੱਸਿਆ ਕੇ ਪਤੀ ਪਤਨੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਦੋਵੇਂ ਬਜ਼ੁਰਗ ਪਤੀ-ਪਤਨੀ ਅਕੈਡਮੀ 'ਚ ਰਹਿੰਦੇ ਸਨ ਤੇ ਪਤੀ ਹਵਾਈ ਫ਼ੌਜ 'ਚੋਂ 2008 'ਚ ਸੇਵਾ ਮੁਕਤ ਹੋਏ ਸਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਪਤਾ ਲੱਗਿਆ, ਉਨ੍ਹਾਂ ਦੇ ਬੇਟੇ ਨੇ ਹੀ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਹੈ।
ਉਧਰ, ਮੌਕੇ 'ਤੇ ਪੁੱਜੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਬੀਤੀ ਰਾਤ ਦੀ ਵਾਰਦਾਤ ਲੱਗ ਰਹੀ ਹੈ ਇੱਕ ਦੀ ਲਾਸ਼ ਲੀਵਿੰਗ ਰੂਮ 'ਚੋਂ, ਜਦੋਂਕਿ ਦੂਜੇ ਦੀ ਲਾਸ਼ ਬੈੱਡ ਰੂਮ 'ਚੋਂ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਦੀ ਜਾਂਚ ਕਰ ਰਹੀ ਹੈ, ਉਹ ਜਲਦ ਇਸ ਗੁਥੀ ਨੂੰ ਸੁਲਝਾ ਲੈਣਗੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)