ਪੜਚੋਲ ਕਰੋ

IGI Airport: ਘਰ 'ਚ ਛੋਟੀ ਜਿਹੀ ਗਲਤੀ, Airport 'ਤੇ ਬਣੀ ਵੱਡੀ ਮੁਸੀਬਤ, ਹਫਤੇ 'ਚ ਪੰਜਾਬ ਦੀ 3 ਔਰਤਾਂ ਸਮੇਤ 11 ਯਾਤਰੀ ਗ੍ਰਿਫਤਾਰ

Delhi Airport: ਏਅਰਪੋਰਟ ਲਈ ਘਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਬੈਗਾਂ ਦੀ ਸਹੀ ਤਰ੍ਹਾਂ ਜਾਂਚ ਨਾ ਕਰਨਾ ਇਸਦਾ ਪ੍ਰਮੁੱਖ ਕਾਰਨ ਹੈ।

Delhi Airport: ਇਸ ਨੂੰ ਘਰ ਚ ਹੋਈ ਛੋਟੀ ਜਿਹੀ ਗਲਤੀ ਕਹੋ ਜਾਂ ਤੁਹਾਡੀ ਲਾਪਰਵਾਹੀ। ਪਰ ਜੇਕਰ ਤੁਸੀਂ ਇਸ ਗਲਤੀ ਪ੍ਰਤੀ ਸੁਚੇਤ ਨਹੀਂ ਹੋਏ ਤਾਂ ਤੁਹਾਨੂੰ ਏਅਰਪੋਰਟ 'ਤੇ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਜੀ ਹਾਂ, ਪਿਛਲੇ ਸੱਤ ਦਿਨਾਂ ਵਿੱਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 11 ਯਾਤਰੀਆਂ ਨੂੰ ਉਨ੍ਹਾਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਿਫਤਾਰੀ ਦੇ ਅੰਕੜੇ ਦੱਸਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਯਾਤਰੀਆਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਤੋਂ 4, ਦਿੱਲੀ ਤੋਂ 3, ਹਰਿਆਣਾ ਤੋਂ 2 ਅਤੇ ਉੱਤਰ ਪ੍ਰਦੇਸ਼ ਤੋਂ ਇੱਕ ਯਾਤਰੀ ਸ਼ਾਮਲ ਹੈ। ਇਨ੍ਹਾਂ ਵਿੱਚ ਫਰਾਂਸੀਸੀ ਮੂਲ ਦੀ ਇੱਕ ਔਰਤ ਵੀ ਸ਼ਾਮਲ ਹੈ।

ਆਖ਼ਰ ਘਰ ਦੀ ਛੋਟੀ ਤੋਂ ਛੋਟੀ ਗ਼ਲਤੀ ਕੀ ਹੁੰਦੀ ਹੈ?
ਏਅਰਪੋਰਟ ਲਈ ਘਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਬੈਗਾਂ ਦੀ ਸਹੀ ਤਰ੍ਹਾਂ ਜਾਂਚ ਨਾ ਕਰਨਾ ਇਸਦਾ ਪ੍ਰਮੁੱਖ ਕਾਰਨ ਹੈ। ਬੈਗ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਕਾਰਨ ਅਕਸਰ ਹੀ ਅਜਿਹੀਆਂ ਮਨਾਹੀ ਵਾਲੀਆਂ ਵਸਤੂਆਂ ਬੈਗ ਵਿੱਚ ਹੀ ਰਹਿ ਜਾਂਦੀਆਂ ਹਨ, ਜੋ ਸਵਾਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ।

ਯਾਤਰੀਆਂ ਦੀ ਗ੍ਰਿਫਤਾਰੀ ਦਾ ਕੀ ਕਾਰਨ ਹੈ?
ਉਨ੍ਹਾਂ ਕਿਹਾ ਕਿ ਪਿਛਲੇ ਸੱਤ ਦਿਨਾਂ ਵਿੱਚ ਹੋਈਆਂ 11 ਗ੍ਰਿਫ਼ਤਾਰੀਆਂ ਦਾ ਕਾਰਨ ਅਸਲਾ ਐਕਟ ਹੈ। ਦਰਅਸਲ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਇਨ੍ਹਾਂ ਸਾਰੇ 11 ਯਾਤਰੀਆਂ ਦੇ ਹੈਂਡ ਬੈਗ ਜਾਂ ਚੈੱਕ-ਇਨ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ। ਪੁੱਛਗਿੱਛ ਦੌਰਾਨ ਇਨ੍ਹਾਂ ਵਿੱਚੋਂ ਕੋਈ ਵੀ ਯਾਤਰੀ ਕਾਰਤੂਸ ਨਾਲ ਸਬੰਧਤ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਜਿਸ ਤੋਂ ਬਾਅਦ ਇਨ੍ਹਾਂ ਯਾਤਰੀਆਂ ਨੂੰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐੱਸ.) ਦੁਆਰਾ ਨਿਰਧਾਰਤ ਵਿਵਸਥਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਕਿਹੜੇ ਹਨ ਗ੍ਰਿਫਤਾਰੀ ਦੇ 11 ਮਾਮਲੇ?

25 ਮਾਰਚ 2024: ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦਾ ਰਹਿਣ ਵਾਲਾ ਗੁਰਜੋਧ ਸਿੰਘ ਏਅਰ ਕੈਨੇਡਾ ਦੀ ਫਲਾਈਟ ਏ.ਸੀ.-043 ਰਾਹੀਂ ਟੋਰਾਂਟੋ ਲਈ ਰਵਾਨਾ ਹੋਣ ਵਾਲਾ ਸੀ। ਆਈਜੀਆਈ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਚੈੱਕ-ਇਨ ਬੈਗ 'ਚੋਂ 4 ਜਿੰਦਾ ਕਾਰਤੂਸ ਬਰਾਮਦ ਹੋਏ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

26 ਮਾਰਚ 2024: ਹਰਿਆਣਾ ਦੇ ਫਤਿਹਾਬਾਦ ਦੀ ਰਹਿਣ ਵਾਲੀ ਖੁਸ਼ੀ ਰਾਣੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6E-2601 ਰਾਹੀਂ ਨਾਗਪੁਰ ਲਈ ਰਵਾਨਾ ਹੋਣ ਵਾਲੀ ਸੀ। ਉਸ ਦੇ ਸਾਮਾਨ ਦੀ ਸੁਰੱਖਿਆ ਜਾਂਚ ਦੌਰਾਨ ਦੋ ਜਿੰਦਾ ਕਾਰਤੂਸ ਬਰਾਮਦ ਹੋਏ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

26 ਮਾਰਚ 2024: ਫਰਾਂਸੀਸੀ ਮੂਲ ਦਾ ਜਸਟਿਨ ਭਾਰਤ ਦਾ ਦੌਰਾ ਕਰਨ ਆਇਆ। 26 ਮਾਰਚ ਨੂੰ ਉਸ ਨੇ ਏਅਰ ਫਰਾਂਸ ਦੀ ਫਲਾਈਟ AF-225 ਰਾਹੀਂ ਪੈਰਿਸ ਲਈ ਰਵਾਨਾ ਹੋਣਾ ਸੀ। ਆਈਜੀਆਈ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਇਆ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

26 ਮਾਰਚ 2023: ਪੰਜਾਬ ਦੇ ਮੋਗਾ ਸ਼ਹਿਰ ਦਾ ਰਹਿਣ ਵਾਲਾ ਸਾਧੂ ਸਿੰਘ ਕੇਐਲਐਮ ਰਾਇਲ ਡੱਚ ਏਅਰਲਾਈਨਜ਼ ਦੀ ਫਲਾਈਟ KL-872 ਰਾਹੀਂ ਐਮਸਟਰਡਮ ਲਈ ਰਵਾਨਾ ਹੋਣ ਵਾਲਾ ਸੀ। ਆਈਜੀਆਈ ਏਅਰਪੋਰਟ 'ਤੇ ਚੈੱਕ-ਇਨ ਸਾਮਾਨ ਦੀ ਚੈਕਿੰਗ ਦੌਰਾਨ ਇਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਸਾਧੂ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।

27 ਮਾਰਚ 2023: ਦਿੱਲੀ ਦੇ ਜਾਮੀਆ ਨਗਰ ਦੇ ਰਹਿਣ ਵਾਲੇ ਮੁਸ਼ੱਰਫ ਅਲੀ ਖਾਨ ਨੇ ਫਲਾਈਟ ਨੰਬਰ I5-548 'ਤੇ ਲਖਨਊ ਜਾਣਾ ਸੀ। ਯਾਤਰਾ ਤੋਂ ਪਹਿਲਾਂ ਆਈਜੀਆਈ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਹੈਂਡ ਬੈਗ ਵਿੱਚੋਂ ਸੱਤ ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

28 ਮਾਰਚ 2023: ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਜੰਗ ਬਹਾਦਰ ਸਿੰਘ ਇਥੋਪੀਅਨ ਏਅਰਲਾਈਨਜ਼ ਦੀ ਫਲਾਈਟ ET-689 ਰਾਹੀਂ ਅਦੀਸ ਅਬਾਬਾ ਲਈ ਰਵਾਨਾ ਹੋਣ ਵਾਲਾ ਸੀ। ਏਅਰਪੋਰਟ 'ਤੇ ਉਸ ਦੇ ਬੈਗ 'ਚੋਂ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

29 ਮਾਰਚ 2023: ਹਰਿਆਣਾ ਦੇ ਯਮੁਨਾ ਨਗਰ ਦਾ ਰਹਿਣ ਵਾਲਾ ਅਰਜੁਨ ਸਿੰਘ ਦਿੱਲੀ ਏਅਰਪੋਰਟ ਤੋਂ ਕੋਇੰਬਟੂਰ ਲਈ ਰਵਾਨਾ ਹੋਣ ਵਾਲਾ ਸੀ। ਉਸ ਨੇ IGI ਹਵਾਈ ਅੱਡੇ ਤੋਂ ਇੰਡੀਗੋ ਦੀ ਫਲਾਈਟ 6E-2275 ਫੜਨੀ ਸੀ। ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ 17 ਜਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

29 ਮਾਰਚ 2023: ਦਿੱਲੀ ਦੇ ਰੋਹਿਣੀ ਇਲਾਕੇ ਦੇ ਰਹਿਣ ਵਾਲੇ ਕੁਸ਼ਮੀਤ ਦੇ ਬੈਗ ਵਿੱਚੋਂ ਸੱਤ ਜਿੰਦਾ ਕਾਰਤੂਸ ਬਰਾਮਦ ਹੋਏ। ਕੁਸ਼ਮੀਤ ਨੇ IGI ਹਵਾਈ ਅੱਡੇ ਤੋਂ ਇੰਡੀਗਾ ਦੀ ਫਲਾਈਟ 6E-2485 ਰਾਹੀਂ ਰਵਾਨਾ ਹੋਣਾ ਸੀ।

1 ਅਪ੍ਰੈਲ, 2024: ਏਅਰ ਇੰਡੀਆ ਦੀ ਫਲਾਈਟ AI-161 'ਤੇ ਲੰਡਨ ਜਾ ਰਹੇ ਜਗਨ ਦੇ ਕਬਜ਼ੇ 'ਚੋਂ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਗਨ ਮੂਲ ਰੂਪ ਵਿੱਚ ਫਤਿਹਗੜ੍ਹ ਸਾਹਿਬ, ਪੰਜਾਬ ਦਾ ਰਹਿਣ ਵਾਲਾ ਹੈ।

1 ਅਪ੍ਰੈਲ 2024: ਉੱਤਰ ਪ੍ਰਦੇਸ਼ ਦੇ ਲਖਨਊ ਸ਼ਹਿਰ ਦੇ ਰਹਿਣ ਵਾਲੇ ਧਰਮਿੰਦਰ ਕੁਮਾਰ ਨੇ ਆਈਜੀਆਈ ਏਅਰਪੋਰਟ ਤੋਂ ਬਾਗਡੋਗਰਾ ਲਈ ਰਵਾਨਾ ਹੋਣਾ ਸੀ। ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਇਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

2 ਅਪ੍ਰੈਲ 2024: ਦਿੱਲੀ ਦੇ ਨਿਊ ਅਸ਼ੋਕ ਨਗਰ ਇਲਾਕੇ ਦੇ ਰਹਿਣ ਵਾਲੇ ਬਿਬੇਕ ਸਿੰਘ ਨੇ ਪਟਨਾ ਤੋਂ ਦਿੱਲੀ ਲਈ ਰਵਾਨਾ ਹੋਣਾ ਸੀ। ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਜਿਸ ਤੋਂ ਬਾਅਦ 50 ਸਾਲਾ ਬਿਬੇਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget