Crimen News:  ਵਿਦੇਸ਼ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਪਿੰਡ ਢੰਡੀਆਂ ਦੀ ਇੱਕ ਔਰਤ ਦਾ ਫਿਲੀਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਔਰਤ ਆਪਣੇ ਪਤੀ ਦੇ ਨਾਲ ਫਿਲੀਪੀਨਜ਼ ਵਿੱਚ ਫਾਇਨਾਂਸ ਦਾ ਕੰਮ ਕਰਦੀ ਸੀ। ਪਤੀ ਹਾਲ ਹੀ ਵਿੱਚ ਆਪਣੇ ਦੋ ਬੱਚਿਆਂ ਨਾਲ ਭਾਰਤ ਵਿੱਚ ਆਪਣੇ ਪਿੰਡ ਆਇਆ ਸੀ। ਮ੍ਰਿਤਕ ਔਰਤ ਦੀ ਪਛਾਣ ਜਗਨਪ੍ਰੀਤ ਕੌਰ ਵਾਸੀ ਪਿੰਡ ਢੰਡੀਆਂ ਵਜੋਂ ਹੋਈ ਹੈ।



ਪਿਛਲੇ 14 ਸਾਲਾਂ ਤੋਂ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਰਹਿ ਰਹੇ ਸੀ


ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪਤੀ-ਪਤਨੀ ਜ਼ੀਰਾ ਕਸਬੇ ਦੇ ਪਿੰਡ ਢੰਡੀਆਂ ਦੇ ਰਹਿਣ ਵਾਲੇ ਹਨ ਅਤੇ ਪਿਛਲੇ 14 ਸਾਲਾਂ ਤੋਂ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਰਹਿ ਰਹੇ ਹਨ। ਉਹ ਕਾਫੀ ਸਮੇਂ ਤੋਂ ਉੱਥੇ ਫਾਇਨਾਂਸ ਦਾ ਕੰਮ ਕਰ ਰਹੇ ਸਨ। ਮ੍ਰਿਤਕਾ ਦਾ ਪਤੀ ਆਪਣੇ ਬੱਚਿਆਂ ਨਾਲ ਪਿੰਡ ਢੰਡੀਆਂ ਆਇਆ ਹੋਇਆ ਸੀ।


ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ


ਬੀਤੇ ਦਿਨ ਜਦੋਂ ਉਸ ਦੀ ਪਤਨੀ ਦੁਕਾਨ ’ਤੇ ਬੈਠੀ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਹ ਫਾਇਨਾਂਸ ਦਾ ਲੈਣ-ਦੇਣ ਕਰਦੀ ਹੈ ਜਿਸ ਕਾਰਨ ਉਸ ਦਾ ਕਿਸੇ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਰਹਿੰਦਾ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਕਿਸੇ ਨੇ ਉਸ ਦੀ ਪਤਨੀ ਦਾ ਕਤਲ ਕਰ ਦਿੱਤਾ ਹੈ। ਫਿਲਹਾਲ ਪਰਿਵਾਰ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰਨਾ ਚਾਹੁੰਦਾ। ਪਰਿਵਾਰ ਇਸ ਸਮੇਂ ਗਹਿਰੇ ਸਦਮੇ ਵਿੱਚ ਹੈ।


ਹੋਰ ਪੜ੍ਹੋ : ਅਜਨਾਲਾ 'ਚ ਨਾਬਾਲਿਗ ਦਾ ਕਤਲ, ਕੁੜੀ 'ਤੇ ਵਿਆਹ ਲਈ ਦਬਾਅ ਪਾ ਰਿਹਾ ਸੀ ਦੋਸ਼ੀ, ਇਨਕਾਰ ਕਰਨ 'ਤੇ ਗੋਲੀ ਮਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।