Indians were arrested in USA: ਅਮਰੀਕਾ ਵਿੱਚ ਪਰਵਾਸੀਆਂ ਦਾ ਗੈਰਕਾਨੂੰਨੀ ਦਾਖਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਗੈਰਕਾਨੂੰਨੀ ਦਾਖਲੇ ਦੇ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। ਅਮਰੀਕੀ ਏਜੰਸੀਆਂ ਨੇ 96,917 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਜੋ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋ ਰਹੇ ਸੀ। ਇਹ ਅੰਕੜਾ ਸਿਰਫ ਇੱਕ ਸਾਲ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਗੈਰਕਾਨੂੰਨੀ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ। 


ਦਰਅਸਲ ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਯੂਸੀਬੀਪੀ) ਦੇ ਤਾਜ਼ਾ ਅੰਕੜਿਆਂ ਅਨੁਸਾਰ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹੋਏ ਰਿਕਾਰਡ 96,917 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਦੇ ਫੜੇ ਭਾਰਤੀਆਂ ਦੀ ਗਿਣਤੀ ਪਿਛਲੇ ਸਾਲਾਂ ਵਿੱਚ ਕਥਿਤ ਤੌਰ ‘ਤੇ ਪੰਜ ਗੁਣਾ ਵੱਧ ਗਈ ਹੈ। 


ਇਹ ਵੀ ਪੜ੍ਹੋ: Pakistan Election Date: ਪਾਕਿਸਤਾਨੀਆਂ ਦੀ ਆਖ਼ਰੀ ਉਮੀਦ ਦੀ ਤਾਰੀਕ ਆਈ ਸਾਹਮਣੇ ! ਜਾਣੋ ਕਦੋਂ ਪੈ ਰਹੀਆਂ ਨੇ ਵੋਟਾਂ


ਹਾਸਲ ਜਾਣਕਾਰੀ ਮੁਤਾਬਕ 2019-20 ਵਿੱਚ, 19,883 ਭਾਰਤੀਆਂ ਨੂੰ ਫੜਿਆ ਗਿਆ ਸੀ।  2020-21 ਵਿੱਚ 30662 , ਜਦੋਂ ਕਿ 2021-22 ਵਿੱਚ ਇਹ ਗਿਣਤੀ 63,927 ਸੀ। ਅਕਤੂਬਰ 2022 ਤੋਂ ਇਸ ਸਾਲ ਸਤੰਬਰ ਦਰਮਿਆਨ 96917 ਭਾਰਤੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਤੋਂ ਹਨ, ਨੂੰ ਗ੍ਰਿਫਤਾਰ ਕੀਤਾ ਗਿਆ। 


ਇਨ੍ਹਾਂ ਵਿੱਚੋਂ 30,010 ਕੈਨੇਡੀਅਨ ਸਰਹੱਦ ਤੇ 41,770 ਮੈਕਸੀਕੋ ਸਰਹੱਦ ’ਤੇ ਫੜੇ ਗਏ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਚਾਰ ਸ਼੍ਰੇਣੀਆਂ ਦੇ ਤਹਿਤ ਸ਼੍ਰੇਣੀਬੱਧ ਕੀਤਾ ਗਿਆ ਹੈ। ਵਿੱਤੀ ਸਾਲ 2023 ਵਿੱਚ 84,000 ਭਾਰਤੀ ਬਾਲਗ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਏ। ਗ੍ਰਿਫਤਾਰ ਕੀਤੇ ਵਿਅਕਤੀਆਂ ‘ਚ 730 ਨਾਬਾਲਗ ਵੀ ਸ਼ਾਮਲ ਹਨ। ਅਮਰੀਕੀ ਸੰਘੀ ਸਰਕਾਰ ਦਾ ਵਿੱਤੀ ਸਾਲ 1 ਅਕਤੂਬਰ ਤੋਂ 30 ਸਤੰਬਰ ਤੱਕ ਚੱਲਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Canada Visa: ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡਾ ਨੇ ਦਿੱਤੀ ਖੁਸ਼ਖਬਰੀ, ਪੰਜਾਬੀਆਂ ਨੂੰ ਮਿਲ ਗਿਆ ਵੱਡਾ ਮੌਕਾ