Jalandhar News: ਫਗਵਾੜਾ ਦੇ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਦਾ ਦਾਅਵਾ ਹੈ ਕਿ ਇਹ ਸ਼ਖਸ ਬੇਅਦਬੀ ਕਰਨ ਆਇਆ ਸੀ। ਉਂਝ ਪੁਲਿਸ ਨੇ ਅਜੇ ਤੱਕ ਇਸ ਬਾਰੇ ਕੁਝ ਵੀ ਨਹੀਂ ਦੱਸਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।




ਹਾਸਲ ਜਾਣਕਾਰੀ ਮੁਤਾਬਕ ਫਗਵਾੜਾ ਸ਼ਹਿਰ ਦੇ ਬੇਹੱਦ ਭੀੜ-ਭੜੱਕੇ ਵਾਲੇ ਇਲਾਕੇ ਸਰਾਫਾ ਬਾਜ਼ਾਰ ਦੇ ਗੁਰਦੁਆਰਾ ਸਾਹਿਬ 'ਚ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਫਗਵਾੜਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਹਨ।


ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਐਸਐਸਪੀ ਜਲੰਧਰ, ਐਸਐਸਪੀ ਕਪੂਰਥਲਾ, ਐਸਪੀ ਫਗਵਾੜਾ ਦੇ ਡੀਐਸਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਹਨ ਤੇ ਜਾਂਚ ਵਿੱਚ ਲੱਗੇ ਹੋਏ ਹਨ।


ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ ਦੇਰ ਰਾਤ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਮ੍ਰਿਤਕ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਹੈ ਤੇ ਕਤਲ ਕਰਨ ਵਾਲਾ ਵਿਅਕਤੀ ਵੀ ਉਸੇ ਕਮਰੇ ਵਿੱਚ ਮੌਜੂਦ ਹੈ।


ਹੋਰ ਪੜ੍ਹੋ : ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ, ਕਈ ਥਾਈਂ ਵਿਜ਼ੀਬਿਲਟੀ ਜ਼ੀਰੋ, ਡਿਜ਼ਾਸਟਰ ਮੈਨੇਜਮੈਂਟ ਐਕਟਿਵ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।