(Source: ECI/ABP News/ABP Majha)
Jalandhar News: ਲਾਰੈਂਸ ਬਿਸ਼ਨੋਈ ਗੈਂਗ ਨਾਲ ਪੁਲਿਸ ਐਨਕਾਊਂਟਰ, ਦੋ ਬਦਮਾਸ਼ਾਂ ਨੂੰ ਮਾਰੀਆਂ ਗੋਲੀਆਂ
Punjab News: ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।
Jalandhar News: ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ (Two miscreants were shot in the encounter) ਹਨ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ (A policeman was also injured) ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾਂ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਮੁਤਾਬਕ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਦੋ ਮੁਲਜ਼ਮ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖਦੇ ਹੀ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਹੋਰ ਪੜ੍ਹੋ : ਜੱਗੂ ਭਗਵਾਨਪੁਰੀਆ ਨੂੰ ਲਾਰੈਂਸ ਬਿਸ਼ਨੋਈ ਤੋਂ ਜਾਨ ਦਾ ਖਤਰਾ! ਬੋਲਿਆ ਜੇਲ੍ਹ 'ਚ ਕਰ ਸਕਦੇ ਕਤਲ
ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਬਾਰੇ ਸੂਚਨਾ 'ਤੇ ਰੇਡ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਤੇ ਸੁਪਾਰੀ ਲੈਣ ਦੇ ਮਾਮਲੇ ਵਿੱਚ ਸ਼ਾਮਲ ਹਨ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹਨ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਕੇਸਾਂ ਵਿੱਚ ਭਗੌੜੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।