Jalandhar News: ਜਲੰਧਰ 'ਚ ਸ਼੍ਰੀ ਰਾਮ ਸੈਨਾ ਦੇ ਪ੍ਰਧਾਨ ਰਵੀ ਪਟੇਲ ਨੂੰ ਬੁਰੀ ਤਰ੍ਹਾਂ ਕੁੱਟਿਆ, ਘਰ ਦਾਖਲ ਹੋ ਕੇ ਕੀਤਾ ਹਮਲਾ
Crime News: ਜਲੰਧਰ 'ਚ ਦੇਰ ਰਾਤ ਸ਼੍ਰੀ ਰਾਮ ਸੈਨਾ ਦੇ ਪੰਜਾਬ ਪ੍ਰਧਾਨ ਰਵੀ ਪਟੇਲ 'ਤੇ ਸ਼ਰਾਰਤੀ ਅਨਸਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਬਸਤੀ ਇਲਾਕੇ 'ਚ ਉਨ੍ਹਾਂ ਦੇ ਘਰ 'ਤੇ ਹੋਇਆ। ਘਟਨਾ ਵਿੱਚ ਜ਼ਖ਼ਮੀ ਹੋਏ ਪਟੇਲ ਨੂੰ ਦੇਰ ਰਾਤ..
Jalandhar News: ਜਲੰਧਰ 'ਚ ਦੇਰ ਰਾਤ ਸ਼੍ਰੀ ਰਾਮ ਸੈਨਾ ਦੇ ਪੰਜਾਬ ਪ੍ਰਧਾਨ ਰਵੀ ਪਟੇਲ 'ਤੇ ਸ਼ਰਾਰਤੀ ਅਨਸਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਬਸਤੀ ਇਲਾਕੇ 'ਚ ਉਨ੍ਹਾਂ ਦੇ ਘਰ 'ਤੇ ਹੋਇਆ। ਘਟਨਾ ਵਿੱਚ ਜ਼ਖ਼ਮੀ ਹੋਏ ਪਟੇਲ ਨੂੰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਮਲਾ ਕਿਸ ਨੇ ਕੀਤਾ ਹੈ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਮੂੰਹ ਬੰਨ੍ਹੇ ਹੋਏ ਸਨ। ਹਮਲੇ ਦੌਰਾਨ ਮੁਲਜ਼ਮਾਂ ਨੇ ਘਰ ਦੀਆਂ ਔਰਤਾਂ ਦੀ ਵੀ ਕੁੱਟਮਾਰ ਕੀਤੀ। ਇਸ ਦੌਰਾਨ ਥਾਣਾ ਸਿਟੀ ਪੁਲਿਸ ਜਾਂਚ ਲਈ ਪੁੱਜੀ ਸੀ। ਰਵੀ ਪਟੇਲ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਆਪਣੇ ਬੱਚਿਆਂ ਤੇ ਪਤਨੀ ਨਾਲ ਘਰ 'ਚ ਮੌਜੂਦ ਸੀ। ਸਾਰੇ ਸੌਣ ਦੀ ਤਿਆਰੀ ਕਰ ਰਹੇ ਸਨ। ਅਚਾਨਕ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ।
ਉਸ ਨੇ ਦੱਸਿਆ ਕਿ ਸਾਰੇ ਹਮਲਾਵਰਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਜਿਵੇਂ ਹੀ ਹਮਲਾਵਰ ਆਏ ਤਾਂ ਉਨ੍ਹਾਂ ਨੇ ਉਸ ਦੇ ਸਿਰ 'ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਜਦੋਂ ਪਰਿਵਾਰ ਬਚਾਅ ਲਈ ਅੱਗੇ ਆਇਆ ਤਾਂ ਉਨ੍ਹਾਂ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਰਵੀ ਪਟੇਲ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਸਿਰ 'ਤੇ ਡੂੰਘੀਆਂ ਸੱਟਾਂ ਮਾਰੀਆਂ ਹਨ।
ਪਟੇਲ ਦੇ ਦੋਸਤ ਰਵੀ ਸ਼ਰਮਾ ਨੇ ਦੱਸਿਆ ਕਿ ਹੋਲੀ ਖੇਡਦੇ ਸਮੇਂ ਉਹ ਸਾਰੇ ਇਕੱਠੇ ਸਨ। ਪਟੇਲ ਦੇਰ ਸ਼ਾਮ ਆਪਣੇ ਘਰ ਗਿਆ। ਇਸ ਦੌਰਾਨ ਦੇਰ ਰਾਤ ਪਤਾ ਲੱਗਾ ਕਿ ਉਸ ਦੇ ਘਰ 'ਤੇ ਹਮਲਾ ਹੋਇਆ ਹੈ। ਜਦੋਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਕਰੀਬ 6 ਹਮਲਾਵਰ ਘਰ 'ਚ ਭੰਨ੍ਹਤੋੜ ਕਰ ਰਹੇ ਸਨ। ਪਟੇਲ ਦੇ ਭਰਾ ਤੇ ਘਰ ਦੀਆਂ ਔਰਤਾਂ ਦੀ ਕੁੱਟਮਾਰ ਕਰ ਰਹੇ ਸਨ।
ਉਨ੍ਹਾਂ ਨੇ ਕਿਸੇ ਤਰ੍ਹਾਂ ਪਟੇਲ ਤੇ ਉਸ ਦੇ ਪਰਿਵਾਰ ਨੂੰ ਮੁਲਜ਼ਮਾਂ ਤੋਂ ਛੁਡਵਾਇਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪਟੇਲ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।