Jind Road Accident : ਜੀਂਦ 'ਚ ਰੋਹਤਕ ਰੋਡ ਨੈਸ਼ਨਲ ਹਾਈਵੇ 'ਤੇ ਪਿੰਡ ਜੈਜਾਵੰਤੀ ਨੇੜੇ ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿਚ ਜ਼ਿਆਦਾਤਰ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਇਹ ਵਿਦਿਆਰਥੀ ਅਤੇ ਅਧਿਆਪਕ ਸੀਆਰਐਸਯੂ ਯੂਨੀਵਰਸਿਟੀ, ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ-ਆਪਣੇ ਸ਼ਹਿਰਾਂ ਨੂੰ ਪਰਤ ਰਹੇ ਸਨ।



ਜਾਣਕਾਰੀ ਅਨੁਸਾਰ ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਜੀਂਦ ਤੋਂ ਰੋਹਤਕ ਲਈ ਰਵਾਨਾ ਹੋਈ ਸੀ। ਜਿਵੇਂ ਹੀ ਇਹ ਬੱਸ ਪਿੰਡ ਜੈਜਾਵੰਤੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ।ਟੱਕਰ ਇੰਨੀ ਜਬਰਦਸਤ ਸੀ ਕਿ ਸਾਹਮਣੇ ਤੋਂ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਬੀਤੇ ਦਿਨੀਂ ਸੀਆਰਐਸਯੂ ਯੂਨੀਵਰਸਿਟੀ ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਇਸ ਬੱਸ ਵਿੱਚ ਜ਼ਿਆਦਾਤਰ ਬੱਚੇ ਅਤੇ ਅਧਿਆਪਕ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਨ। 


ਇਹ ਵੀ ਪੜ੍ਹੋ : Farmer Protest : ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਘੱਤੀਆਂ ਵਹੀਰਾਂ , ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ


ਕੱਲ੍ਹ ਲੇਟ ਹੋਣ ਕਾਰਨ ਅੱਜ ਸਵੇਰੇ ਇਹ ਬੱਚੇ ਅਤੇ ਅਧਿਆਪਕ ਆਪੋ-ਆਪਣੇ ਸ਼ਹਿਰਾਂ ਲਈ ਰਵਾਨਾ ਹੋਏ ਸਨ। ਇਸ ਬੱਸ ਵਿੱਚ ਬੱਚੇ ਅਤੇ ਅਧਿਆਪਕ ਸਵਾਰ ਸਨ ,ਜੋ ਰੋਹਤਕ ਤੋਂ ਬਹਾਦਰਗੜ੍ਹ ਵੱਲ ਜਾ ਰਹੇ ਸਨ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਜੁਲਾਨਾ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ,ਜਿੱਥੋਂ ਉਨ੍ਹਾਂ ਨੂੰ ਪੀਜੀਆਈ ਰੋਹਤਕ ਰੈਫ਼ਰ ਕਰ ਦਿੱਤਾ ਗਿਆ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।