Kalaburagi Bus Accident : ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਹੈਦਰਾਬਾਦ ਜਾ ਰਹੀ ਇੱਕ ਸਲੀਪਰ ਬੱਸ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸਾਰੇ ਮ੍ਰਿਤਕ ਹੈਦਰਾਬਾਦ ਦੇ ਰਹਿਣ ਵਾਲੇ ਸਨ। ਇਸ ਹਾਦਸੇ 'ਚ ਕਰੀਬ 12 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਕਲਬੁਰਗੀ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਕਲਬੁਰਗੀ ਦੇ ਐਸਪੀ ਈਸ਼ਾ ਪੰਥ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਸ਼ੱਕ ਹੈ ਕਿ ਬੱਸ ਦੇ ਅੰਦਰ 7 ਤੋਂ 8 ਸਵਾਰੀਆਂ ਫਸ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਸੜ ਕੇ ਮੌਤ ਹੋ ਗਈ। ਹਾਲਾਂਕਿ ਇਸ ਪੜਾਅ 'ਤੇ ਦੁਖਾਂਤ ਵਿੱਚ ਮੌਤਾਂ ਦੀ ਸਹੀ ਗਿਣਤੀ ਦੱਸਣਾ ਸੰਭਵ ਨਹੀਂ ਹੈ। ਮਰਨ ਵਾਲਿਆਂ ਦੀ ਗਿਣਤੀ ਵੀ ਵਧ ਸਕਦੀ ਹੈ।
ਇਹ ਘਟਨਾ ਬੀਦਰ-ਸ਼੍ਰੀਰੰਗਪਟਨਾ ਹਾਈਵੇਅ 'ਤੇ ਕਲਬੁਰਗੀ ਜ਼ਿਲੇ ਦੇ ਕਮਲਾਪੁਰ ਤਾਲੁਕ ਦੇ ਬਾਹਰੀ ਇਲਾਕੇ 'ਚ ਸਵੇਰੇ 6.30 ਵਜੇ ਦੇ ਕਰੀਬ ਵਾਪਰੀ ਹੈ। ਜਿਸ ਦੌਰਾਨ ਇਹ ਹਾਦਸਾ ਵਾਪਰੀ ਹੈ ,ਬੱਸ ਗੋਆ ਤੋਂ ਹੈਦਰਾਬਾਦ ਜਾ ਰਹੀ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇੱਕ ਗੱਡੀ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਦਸੇ ਦੇ ਸਮੇਂ ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ।
ਹਾਦਸੇ ਦਾ ਸ਼ਿਕਾਰ ਇੱਕ ਨਿੱਜੀ ਬੱਸ ਗੋਆ ਵਿੱਚ ਔਰੇਂਜ ਕੰਪਨੀ ਦੀ ਸੀ। ਟੱਕਰ ਤੋਂ ਬਾਅਦ ਸਥਾਨਕ ਲੋਕ ਉਸ ਦੇ ਨੇੜੇ ਨਹੀਂ ਜਾ ਸਕੇ ਕਿਉਂਕਿ ਬੱਸ ਨੂੰ ਅੱਗ ਲੱਗ ਗਈ ਸੀ। ਉਨ੍ਹਾਂ ਨੇ ਪੁਲਿਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।