(Source: ECI/ABP News/ABP Majha)
ਲਖੀਮਪੁਰ ਖੀਰੀ ਇੱਕ ਵਾਰ ਫਿਰ ਸੁਰਖੀਆਂ 'ਚ: ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ SUV ਨੇ ਦੋ ਨੂੰ ਕੁਚਲਿਆ, ਦੋਵਾਂ ਦੀ ਮੌਤ
ਲਖੀਮਪੁਰ ਖੀਰੀ 'ਚ 'MLA' ਦੇ ਸਟਿੱਕਰ ਵਾਲੀ ਕਾਰ ਕਾਰਨ ਹੋਇਆ ਵੱਡਾ ਹਾਦਸਾ। ਤੇਜ਼ ਰਫਤਾਰ ਸਕਾਰਪੀਓ ਨੇ 2 ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਬਾਈਕ ਸਵਾਰ ਦੋਵੇਂ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ।
Lakhimpur Kheri: ਉੱਤਰ ਪ੍ਰਦੇਸ਼ ਦਾ ਲਖੀਮਪੁਰ ਖੇੀਰੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇੱਥੇ 'MLA' ਦੇ ਸਟਿੱਕਰ ਵਾਲੀ ਕਾਰ ਕਾਰਨ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਸਕਾਰਪੀਓ ਨੇ 2 ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਬਾਈਕ ਸਵਾਰ ਦੋਵੇਂ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਕਾਰ ਸਦਰ ਵਿਧਾਇਕ ਦੀ ਦੱਸੀ ਜਾ ਰਹੀ ਹੈ। ਵਾਹਨ ਅਤੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਹ ਹਾਦਸਾ ਸਦਰ ਕੋਤਵਾਲੀ ਦੇ ਰਾਮਪੁਰ ਨੇੜੇ ਵਾਪਰਿਆ। ਕਾਰ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਖੀਰੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੀਰਤਪੁਰ ਦੇ ਰਹਿਣ ਵਾਲੇ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਭਰਾ ਰਾਮਪੁਰ ਤੋਂ ਘਰ ਪਰਤ ਰਹੇ ਸੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਕਾਰਪੀਓ ਕਾਰ ਅਤੇ ਉਸ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ।
ਦੱਸਿਆ ਜਾ ਰਿਹਾ ਹੈ ਕਿ ਗੱਡੀ ਯੋਗੇਸ਼ ਵਰਮਾ ਦੀ ਪਤਨੀ ਨੀਲਮ ਵਰਮਾ ਦੇ ਨਾਂ 'ਤੇ ਰਜਿਸਟਰਡ ਹੈ। ਜਾਣਕਾਰੀ ਮੁਤਾਬਕ ਘਟਨਾ ਵੇਲੇ ਸਦਰ ਦੇ ਵਿਧਾਇਕ ਗੱਡੀ ਵਿੱਚ ਮੌਜੂਦ ਨਹੀਂ ਸੀ। ਇਸ ਦੇ ਨਾਲ ਹੀ ਵਧੀਕ ਪੁਲਿਸ ਸੁਪਰਡੈਂਟ ਅਰੁਣ ਸਿੰਘ ਨੇ ਦੱਸਿਆ ਕਿ ਲਖੀਮਪੁਰ-ਬਹਰਾਇਚ ਰੋਡ 'ਤੇ ਰਾਮਾਪੁਰ ਨੇੜੇ ਬਾਈਕ ਅਤੇ ਸਕਾਰਪੀਓ ਵਿਚਾਲੇ ਹੋਈ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ 'ਤੇ ਫੜੀ ਗਈ ਸਕਾਰਪੀਓ ਕਾਰ ਵਿਧਾਇਕ ਯੋਗੇਸ਼ ਵਰਮਾ ਦੀ ਹੈ। ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੇ ਸਾਲ ਅਕਤੂਬਰ ਵਿੱਚ ਵੀ ਵਾਪਰਿਆ ਸੀ ਅਜਿਹਾ ਹਾਦਸਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿੱਚ ਵੀ ਲਖੀਮਪੁਰ ਖੀਰੀ ਵਿੱਚ ਇੱਕ ਹਾਦਸਾ ਹੋਇਆ ਸੀ। ਕਿਸਾਨਾਂ ਦਾ ਇੱਕ ਸਮੂਹ ਪਿਛਲੇ ਸਾਲ 3 ਅਕਤੂਬਰ ਨੂੰ ਭਾਜਪਾ ਨੇਤਾ ਅਤੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਿਹਾ ਸੀ ਜਦੋਂ ਇੱਕ ਐਸਯੂਵੀ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ।
ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇੱਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ ਵਿਚ ਇੱਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕੁਚਲਣ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ।
ਇਹ ਵੀ ਪੜ੍ਹੋ: ਦਿੱਲੀਵਾਸੀਆਂ ਲਈ ਜ਼ਰੂਰੀ ਖ਼ਬਰ! ਅੱਜ ਹੋ ਸਕਦੀ ਟ੍ਰੈਵਲ 'ਚ ਪ੍ਰੇਸ਼ਾਨੀ, ਆਟੋ-ਟੈਕਸੀ, ਮਿੰਨੀ ਬੱਸ ਡਰਾਈਵਰਾਂ ਨੇ ਕੀਤੀ ਹੜਤਾਲ