ਅੰਮ੍ਰਿਤਸਰ: ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਨੇ ਕਈ ਲੋਕਾਂ ਤੋਂ ਰੁਜ਼ਗਾਰ ਖੋਹ ਲਿਆ ਹੈ। ਇਸ ਦੌਰਾਨ ਕਈ ਲੋਕ ਆਰਥਿਕ ਤੰਗੀ ਦੀ ਭੇਟ ਚੜ੍ਹ ਚੁੱਕੇ ਹਨ।ਇਨ੍ਹਾਂ ਹੀ ਮੁਸ਼ਕਲ ਹਲਾਤਾਂ ਦਾ ਸਾਹਮਣਾ ਕਰਦੇ ਇੱਕ ਵਿਅਕਤੀ ਨੇ ਬੀਤੀ ਰਾਤ ਮਾਨਸਿਕ ਤਣਾਅ ਹੇਠ ਖੁਦਕੁਸ਼ੀ ਕਰ ਲਈ।ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।
ਮ੍ਰਿਤਕ ਦੀ ਪਛਾਣ ਜਤਿਨ ਲਾਂਬਾ ਵਾਸੀ ਪੱਕੀ ਗਲੀ ਵਜੋਂ ਹੋਈ ਹੈ। ਮ੍ਰਿਤਕ ਫੋਟੋਗ੍ਰਾਫਰ ਵਜੋਂ ਕੰਮ ਕਰਦਾ ਸੀ।ਲੌਕਡਾਊਨ ਕਾਰਨ ਕੰਮ ਬੂਰੀ ਤਰ੍ਹਾਂ ਪ੍ਰਭਾਵਿੱਤ ਸੀ ਜਿਸ ਕਾਰਨ ਉਹ ਕਾਫੀ ਪਰੇਸ਼ਾਨੀ ਦੀ ਹਾਲਤ 'ਚ ਸੀ। ਸ਼ੁੱਕਰਵਾਰ ਰਾਤ ਉਸ ਨੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਤੇ 2 ਧੀਆਂ ਨੂੰ ਛੱਡ ਗਿਆ।
ਪੁਲਿਸ ਇਸ ਮਾਮਲੇ 'ਚ ਜਾਂਚ ਕਰ ਰਹੀ ਹੈ।ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ