Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
ਲੁਧਿਆਣਾ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਇਲਾਕੇ 'ਚ ਤਰਥੱਲੀ ਮੱਚ ਗਈ ਹੈ। ਮੌਕੇ ‘ਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਜਾਂਚ ਕਰ ਰਹੀ ਹੈ ਅਤੇ ਇਲਾਕੇ ਨੂੰ ਫਿਲਹਾਲ ਸੀਲ

ਲੁਧਿਆਣਾ 'ਚ ਦਹਿਸ਼ਤ ਦੇ ਨਾਲ ਭਰੀ ਹੋਈ ਖਬਰ ਸਾਹਮਣੇ ਆਈ ਹੈ। ਜੀ ਹਾਂ ਲੁਧਿਆਣਾ ਜਲੰਧਰ ਬਾਈਪਾਸ ਨੇੜੇ ਸੈਕਰਡ ਹਾਰਟ ਸਕੂਲ ਕੋਲ ਇਕ ਖਾਲੀ ਪਲਾਟ ਤੋਂ ਇੱਕ ਨੌਜਵਾਨ ਦੀ ਲਾਸ਼ ਟੁਕੜਿਆਂ ਵਿੱਚ ਮਿਲੀ ਹੈ। ਰਾਹਗੀਰ ਨੇ ਲਾਸ਼ ਵੇਖਦੇ ਹੀ ਸ਼ੋਰ ਮਚਾਇਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਜਾਂਚ ਕਰ ਰਹੀ ਹੈ ਅਤੇ ਇਲਾਕੇ ਨੂੰ ਫਿਲਹਾਲ ਸੀਲ ਕੀਤਾ ਹੋਇਆ ਹੈ।
ਅੱਧਾ ਸਰੀਰ ਸੜਿਆ ਹੋਇਆ ਅਤੇ ਬਾਕੀ ਡਰੰਮ ਦੇ ਵਿੱਚ ਮਿਲਿਆ
ਮ੍ਰਿਤਕ ਦਾ ਅੱਧਾ ਸਰੀਰ ਸੜਿਆ ਹੋਇਆ ਹੈ, ਜਦਕਿ ਬਾਕੀ ਅੱਧਾ ਸਫੈਦ ਡਰੰਮ ਵਿੱਚੋਂ ਮਿਲਿਆ। ਘਟਨਾ ਸਥਾਨ ‘ਤੇ ਫੋਰੈਂਸਿਕ ਟੀਮ ਵੀ ਪਹੁੰਚ ਚੁੱਕੀ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਦਵਿੰਦਰ ਵਜੋਂ ਹੋਈ ਹੈ, ਜੋ ਦੋ ਦਿਨ ਪਹਿਲਾਂ ਹੀ ਮੁੰਬਈ ਤੋਂ ਆਪਣੇ ਘਰ ਵਾਪਸ ਆਇਆ ਸੀ।
ਮੁੰਬਈ ਤੋਂ ਵਾਪਸ ਆਉਣ ਤੋਂ ਬਾਅਦ ਉਹ ਆਪਣੇ ਘਰ ਸਿਰਫ਼ 15 ਮਿੰਟ ਲਈ ਹੀ ਰੁਕਿਆ ਸੀ, ਜਿਸ ਤੋਂ ਬਾਅਦ ਉਹ ਘਰੋਂ ਨਿਕਲ ਗਿਆ। ਅੱਜ ਸਵੇਰੇ ਉਸ ਦੀ ਲਾਸ਼ ਟੁਕੜਿਆਂ ਵਿੱਚ ਇੱਕ ਖਾਲੀ ਪਲਾਟ ਤੋਂ ਮਿਲੀ। ਮ੍ਰਿਤਕ ਦੀ ਲਾਸ਼ ਤਿੰਨ ਹਿੱਸਿਆਂ ਵਿੱਚ ਹੈ। ਇਲਾਕਾ ਪੁਲਿਸ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਕਰ ਰਹੀ ਹੈ। ਇਸਦੇ ਨਾਲ ਹੀ ਦਵਿੰਦਰ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੁੱਝ ਦਿਨ ਪਹਿਲਾਂ ਵੀ ਖਾਲੀ ਪਲਾਟ 'ਚ ਮਿਲੀ ਸੀ ਸੜੀ ਹੋਈ ਲਾਸ਼
ਦੱਸ ਦਈਏ ਕਿ ਥਾਣਾ ਮੇਹਰਬਾਨ ਦੇ ਇਲਾਕੇ ਵਿੱਚ 3 ਦਿਨ ਪਹਿਲਾਂ ਇੱਕ ਖਾਲੀ ਪਲਾਟ ਤੋਂ ਇੱਕ ਵਿਅਕਤੀ ਦੀ ਸੜੀ ਹੋਈ ਲਾਸ਼ ਮਿਲੀ ਸੀ। ਲਾਸ਼ ਦੋ ਟੁਕੜਿਆਂ ਵਿੱਚ ਸੀ ਅਤੇ ਕੁੱਤੇ ਉਸਨੂੰ ਨੋਚ ਰਹੇ ਸਨ। ਜਦੋਂ ਰਾਹਗੀਰਾਂ ਦੀ ਨਜ਼ਰ ਪਈ ਤਾਂ ਉਨ੍ਹਾਂ ਨੇ ਸ਼ੋਰ ਮਚਾਇਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ।
ਹਾਲੇ ਤੱਕ ਉਸ ਮਾਮਲੇ ਵਿੱਚ ਵੀ ਜ਼ਿਲ੍ਹਾ ਪੁਲਿਸ ਦੇ ਹੱਥ ਖਾਲੀ ਹਨ। ਲਾਸ਼ ਦੇ ਆਸ-ਪਾਸ ਸੜਨ ਦੇ ਨਿਸ਼ਾਨ ਨਹੀਂ ਸਨ, ਜਿਸ ਕਾਰਨ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਾਰਦਾਤ ਕਿਸੇ ਹੋਰ ਥਾਂ ਕੀਤੀ ਗਈ ਅਤੇ ਬਾਅਦ ਵਿੱਚ ਲਾਸ਼ ਨੂੰ ਖੇਤਾਂ ਵਿੱਚ ਸੁੱਟਿਆ ਗਿਆ।






















