Ludhiana news: ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਰੋਬਾਰੀ ਸੰਭਵ ਜੈਨ ਨਾਲ ਜਿਹੜੀ ਲੁੱਟ ਹੋਈ ਸੀ, ਉਸ ਕਿਡਨੈਪਿੰਗ ਕੇਸ ਨਾਲ ਸਬੰਧਿਤ ਇਹ ਗੈਂਗਸਟਰ ਹਨ।
ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਲੁਧਿਆਣਾ ਪੁਲਿਸ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ ਅਤੇ ਲੁਧਿਆਣਾ ਨੇੜੇ ਦੋਰਾਹਾ ਵਿਖੇ ਗੈਂਗਸਟਰ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਸ਼ੁਭਮ ਅਤੇ ਸੰਜੀਵ ਮਾਰੇ ਗਏ ਹਨ। ਜਦਕਿ ਪੰਜਾਬ ਪੁਲਿਸ ਦੇ ਇੱਕ ਐਸਆਈ ਸੁਖਦੇਵ ਸਿੰਘ ਵੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ: Ludhiana News: ਦੇਸੀ ਘਿਓ ਦੀਆਂ ਪਿੰਨੀਆਂ 'ਚ ਲੁਕਾ ਕੇ ਕੈਨੇਡਾ ਭੇਜੀ ਜਾ ਰਹੀ ਅਫੀਮ, ਸਕੈਨਰ ਨੇ ਖੋਲ੍ਹਿਆ ਭੇਤ
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਲੁਧਿਆਣਾ 'ਚ ਕਾਰੋਬਾਰੀ ਸੰਭਵ ਜੈਨ ਅਤੇ ਉਨ੍ਹਾਂ ਦੀ ਕਾਰ ਲੁੱਟੀ ਗਈ ਸੀ। ਕੁਝ ਦਿਨ ਪਹਿਲਾਂ ਸੰਭਵ ਜੈਨ ਨੂੰ ਵੀ ਧਮਕੀ ਮਿਲੀ ਸੀ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮਾਂ ਵਿੱਚ ਕਾਰੋਬਾਰੀ ਦਾ ਡਰਾਈਵਰ ਵੀ ਸ਼ਾਮਲ ਸੀ, ਜਿਸ ਨੂੰ ਕਰੀਬ 4 ਮਹੀਨੇ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ।
ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੀ ਟੀਮਾਂ ਭੇਜੀਆਂ ਗਈਆਂ ਹਨ। ਕਾਰੋਬਾਰੀ ਤੋਂ ਲੁੱਟੀ ਗਈ ਕਾਰ ਉਤਰਾਖੰਡ 'ਚ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਜਦੋਂ ਸੰਭਵ ਜੈਨ ਨੂੰ ਅਗਵਾ ਕੀਤਾ ਗਿਆ ਸੀ ਤਾਂ ਉਸ ਵੇਲੇ ਉਨ੍ਹਾਂ ਨੂੰ ਗੋਲੀ ਵੀ ਮਾਰੀ ਗਈ ਸੀ। ਬਾਅਦ 'ਚ ਦੋਸ਼ੀ ਸੰਭਵ ਜੈਨ ਨੂੰ ਕਾਰ 'ਚੋਂ ਸੁੱਟ ਕੇ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ: Jagtar Singh Tara: ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਤਾਰਾ ਨੂੰ ਮਿਲੀ ਪੈਰੋਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।