ਲੁਧਿਆਣਾ: ਲੁਧਿਆਣਾ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਲਾਡੋਵਾਲ ਟੋਲ ਪਲਾਜ਼ਾ ’ਤੇ ਬੁੱਧਵਾਰ ਸਵੇਰੇ ਤਿੰਨ ਨੌਜਵਾਨਾਂ ਵੱਲੋਂ ਪੀਆਰਟੀਸੀ ਦੀ ਬੱਸ ਦੇ ਕੰਡਕਟਰ ਤੋਂ ਕੀਤੀ ਗਈ ਲੁੱਟ ਦੀ ਵਾਰਦਾਤ ਪੁਲਿਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਨੇ ਖਾਰਜ ਕਰ ਦਿੱਤਾ ਹੈ।


ਪੁਲਿਸ ਕਮਿਸ਼ਨਰ ਦੇ ਬਿਆਨ ਮੁਤਾਬਕ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਅਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੇ ਆਧਾਰ 'ਤੇ ਪਤਾ ਲੱਗਾ ਹੈ ਕਿ ਉਕਤ ਨੌਜਵਾਨਾਂ ਅਤੇ ਬੱਸ ਕੰਡਕਟਰ ਵਿਚਕਾਰ ਕਿਸੇ ਗੱਲੋਂ ਝਗੜਾ ਹੋਇਆ ਸੀ।  ਇਸ ਤੋਂ ਬਾਅਦ ਨੌਜਵਾਨਾਂ ਨੇ ਕੰਡਕਟਰ ਨੂੰ ਬੱਸ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕੋਈ ਲੁੱਟ ਨਹੀਂ ਹੋਈ ਅਤੇ ਨਾ ਹੀ ਕਿਸੇ ਯਾਤਰੀ ਨਾਲ ਕੋਈ ਝਗੜਾ ਹੋਇਆ ਹੈ।


ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਗਵਾ ਜਾਂ ਲੁੱਟ-ਖੋਹ ਵਰਗੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਨਾਲ ਹੀ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।


ਜਾਣੋ ਪੂਰਾ ਮਾਮਲਾ


ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ 'ਚ ਬਣੀ ਹੋਈ ਹੈ। ਗੋਲੀਆਂ ਮਾਰ ਕਤਲ, ਲੁੱਟ-ਖੋਹ ਦੇ ਮਾਮਲੇ ਆਮ ਹੋ ਗਏ ਹਨ। ਤਾਜ਼ਾ ਮਾਮਲਾ ਲਾਡੋਵਾਲ ਪਿੰਡ ਦਾ ਹੈ। ਇੱਥੇ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ PRTC ਦੀ ਬੱਸ ਨੂੰ ਲੁੱਟਿਆ ਗਿਆ।ਜਿਸ ਤੋਂ ਬਾਅਦ ਬੱਸ ਮੁਲਾਜ਼ਮਾਂ 'ਚ ਭਾਰੀ ਰੋਹ ਸੀ ਅਤੇ ਉਨ੍ਹਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਜਾਣਕਾਰੀ ਮੁਤਾਬਕ 3 ਅਣਪਛਾਤੇ ਲੁਟੇਰੇ ਐਕਟਿਵਾ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ 20 ਹਜ਼ਾਰ ਦੇ ਕਰੀਬ ਨਕਦੀ ਲੈ ਕੇ ਫਰਾਰ ਹੋ ਗਏ।ਜਦੋਂ ਲੁੱਟੇਰਿਆਂ ਨੇ ਬੱਸ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਡਰਾਇਵਰ ਨੇ ਬੱਸ ਸੜਕ ਵਿਚਾਲੇ ਹੀ ਰੋਕ ਦਿੱਤੀ।ਘਟਨਾ ਕਰੀਬ 8-8:30 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਕਾਰਨ ਨੈਸ਼ਨਲ ਹਾਈਵੇ 'ਤੇ ਕਾਫੀ ਲੰਬਾ ਜਾਮ ਲੱਗ ਗਿਆ।


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਲਾਡੋਵਾਲ ਟੌਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰੇ ਪੀਆਰਟੀਸੀ ਦੇ ਬੱਸ ਕੰਡਕਟਰ ਤੋਂ 20 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ। ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਕਿ ਟੌਲ ਪਲਾਜ਼ਾ ਨੇੜੇ ਬੱਸ ਡਰਾਈਵਰ ਤੇ ਕੰਡਕਟਰ ਨੇ ਬੱਸ ਰੋਕੀ ਤੇ ਕੰਡਕਟਰ ਬੱਸ ਦੇ ਬਾਹਰ ਖੜ੍ਹਾ ਹੋ ਕੇ ਸਵਾਰੀਆਂ ਚੜ੍ਹਾ ਰਿਹਾ ਸੀ। 


ਇਹ ਵੀ ਪੜ੍ਹੋ: Sushant Singh Rajput Case: ਐਕਟਰਸ ਰੀਆ ਚੱਕਰਵਰਤੀ ਨੂੰ ਅਦਾਲਤ ਤੋਂ ਮਿਲੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ