Ludhiana News: ਲੁਧਿਆਣਾ ਪੁਲਿਸ ਨੇ 6 ਘੰਟਿਆਂ 'ਚ ਫੌਜੀ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਤਿੰਨੋਂ ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕਤਲ ਦੇ ਵਿੱਚ ਵਰਤੇ ਦੋ ਤੇਜ਼ਧਾਰ ਹਥਿਆਰ ਅਤੇ ਇੱਕ ਕਾਰ ਬਰਾਮਦ ਕਰ ਲਈ ਹੈ। ਵਿਆਹ ਦੀ ਜਾਗੋ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਫੌਜੀ ਦੀ ਮੁਲਜ਼ਮਾਂ ਨਾਲ ਝੜਪ ਹੋ ਗਈ ਸੀ।



ਹੋਰ ਪੜ੍ਹੋ : ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਡਿਪੂ ਵਿਖੇ PRTC ਮੁਲਾਜ਼ਮਾਂ ਦਾ ਧਰਨਾ, ਸਰਕਾਰ 'ਤੇ ਵਾਅਦੇ ਤੋੜਨ ਦਾ ਦੋਸ਼


 


ਜ਼ਿਕਰਯੋਗ ਹੈ ਕਿ ਵਿਆਹ ਸਮਾਗਮ ਦੌਰਾਨ ਕਿਸੇ ਗੱਲ ਨੂੰ ਲੈ ਕੇ ਹੋਏ ਮਾਮਲੀ ਝਗੜੇ ਨੂੰ ਲੈ ਕੇ ਮੁਲਜ਼ਮਾਂ ਨੇ ਦੁਸ਼ਮਣੀ ਦੇ ਚੱਲਦਿਆਂ ਫੌਜੀ ਮਲਕੀਤ ਸਿੰਘ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ।


ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਏਸੀਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਲਕੀਤ ਸਿੰਘ ਫੌਜੀ ਸੀ ਅਤੇ ਛੁੱਟੀ 'ਤੇ ਘਰ ਆਇਆ ਹੋਇਆ ਸੀ। ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਨੇ ਦੱਸਿਆ ਕਿ ਬੀਤੀ 1 ਨਵੰਬਰ ਨੂੰ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਲੁਧਿਆਣਾ ਦੇ ਪਿੰਡ ਫੁੱਲਾਂਵਾਲ ਵਿਖੇ ਕਿਸੇ ਰਿਸ਼ਤੇਦਾਰ ਦੇ ਲੜਕੇ ਦੇ ਵਿਆਹ ਸਮਾਗਮ ਵਿੱਚ ਆਏ ਹੋਏ ਸੀ। ਇਸ ਦੌਰਾਨ ਡੀਜੇ 'ਤੇ ਨੱਚਦੇ ਹੋਏ ਫੌਜੀ ਦੀ ਮੁਲਜ਼ਮਾਂ ਨਾਲ ਝੜਪ ਹੋ ਗਈ, ਜਿਨ੍ਹਾਂ ਨੇ ਉਸਨੂੰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ। ਕਰੀਬ ਅੱਧੇ ਘੰਟੇ ਬਾਅਦ ਉਸਦੇ ਪਤੀ ਨੂੰ ਮੋਬਾਈਲ 'ਤੇ ਕਾਲ ਆਈ ਅਤੇ ਉਹ ਗੱਲ ਕਰਦੇ ਹੋਏ ਘਰੋਂ ਬਾਹਰ ਚਲਾ ਗਿਆ, ਜਿੱਥੇ ਮੁਲਜ਼ਮਾਂ ਨੇ ਉਸ ਦਾ ਕਤਲ ਕਰ ਦਿੱਤਾ। ਕਤਲ ਕਰਨ ਵਾਲੇ ਮੁਲਜ਼ਮ ਦੋਵੇਂ ਭਰਾ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ