ਲੁਧਿਆਣਾ: ਮਹਿੰਗੀ ਗੱਡੀ ਸੋਚ-ਸਮਝ ਪਾਰਕਿੰਗ ਕਰਨੀ ਚਾਹੀਦੀ ਹੈ। ਇਹ ਸਬਕ ਲੁਧਿਆਣਾ ਵਿੱਚ ਵਾਪਰੇ ਕਾਂਡ ਮਗਰੋਂ ਸਿੱਖਣਾ ਚਾਹੀਦਾ ਹੈ। ਇੱਥੇ  ਪੁਲਿਸ ਨੇ ਇੱਕ ਚੋਰਾਂ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਹੈਰਾਨੀ ਦੀ ਗੱਲ ਹੈ ਕਿ ਗਰੋਹ ਦਾ ਮੁੱਖੀ ਪਾਰਕਿੰਗ ਮਾਲਕ ਹੀ ਨਿਕਲਿਆ ਹੈ। ਉਹ ਲਗਜ਼ਰੀ ਤੇ ਮਹਿੰਗੀਆਂ ਗੱਡੀਆਂ ਨੂੰ ਚੋਰੀ ਕਰਕੇ ਉਨ੍ਹਾਂ ਤੇ ਜਾਅਲੀ ਨੰਬਰ ਪਲੇਟ ਲਾ ਕੇ ਅੱਗੇ ਵੇਚਦਾ ਸੀ। ਪੁਲਿਸ ਨੇ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਹਾਸਲ ਜਾਣਕਾਰੀ ਮੁਤਾਬਕ ਇਹ ਲੋਕ ਕਬਾੜੀਏ ਕੋਲੋਂ ਗੱਡੀ ਦੀ ਆਰਸੀ ਖਰੀਦ ਕੇ ਚੋਰੀ ਦੀ ਗੱਡੀ ਤੇ ਫਰਜ਼ੀ ਨੰਬਰ ਪਲੇਟ ਲਾ ਕੇ ਤੇ ਚੈਸੀ ਨੰਬਰ ਬਦਲ ਕੇ ਗੱਡੀਆਂ ਨੂੰ ਮਹਿੰਗੇ ਭਾਅ ਤੇ ਵੇਚਦੇ ਸੀ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ, "ਲੁਧਿਆਣਾ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦਾ ਸਬੰਧ ਮਹਿੰਗੀਆਂ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਨਾਲ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਆਪਣੀ ਪਾਰਕਿੰਗ ਹੈ ਜਿਸ ਨੂੰ ਇਹ ਗੱਡੀਆਂ ਲਕੋਣ ਵਾਸਤੇ ਵਰਤਦੇ ਸੀ। ਇਨ੍ਹਾਂ ਕੋਲੋਂ 16 ਦੇ ਕਰੀਬ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।"


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ