(Source: ECI/ABP News/ABP Majha)
Lawrence Bishnoi ਬਾਰੇ ਮਹਾਰਾਸ਼ਟਰ ਗ੍ਰਹਿ ਮੰਤਰਾਲੇ ਦਾ ਖੁਲਾਸਾ, ਡੀ ਕੰਪਨੀ ਵਾਂਗ ਮੁੰਬਈ 'ਚ ਵਸੂਲੀ ਦਾ ਧੰਦਾ ਕਰਨਾ ਚਾਹੁੰਦਾ ਸੀ ਬਿਸ਼ਨੋਈ ਗੈਂਗ
Salman Khan Letter: ਸਲਮਾਨ ਖ਼ਾਨ ਨੂੰ ਮਿਲੀ ਧਮਕੀ ਭਰੀ ਚਿੱਠੀ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਬਿਸ਼ਨੋਈ ਗੈਂਗ ਡੀ ਕੰਪਨੀ ਦੀ ਤਰਜ਼ 'ਤੇ ਮੁੰਬਈ 'ਚ ਨਾਜਾਇਜ਼ ਵਸੂਲੀ ਦਾ ਕਾਰੋਬਾਰ ਚਲਾਉਣਾ ਚਾਹੁੰਦਾ ਸੀ।
Recovery Business in Mumbai: ਬਾਲੀਵੁੱਡ ਐਕਟਰ ਸਲਮਾਨ ਖ਼ਾਨ ਨੂੰ ਧਮਕੀ ਭਰੀ ਚਿੱਠੀ ਮਿਲਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਗ੍ਰਹਿ ਮੰਤਰਾਲੇ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਮੁੰਬਈ ਵਿੱਚ ਡਰ ਦਾ ਮਾਹੌਲ ਬਣਾ ਕੇ ਡੀ ਕੰਪਨੀ ਵਾਂਗ ਵਸੂਲੀ ਦਾ ਕਾਰੋਬਾਰ ਚਲਾਉਣਾ ਚਾਹੁੰਦਾ ਸੀ।
ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਸਲਮਾਨ ਖ਼ਾਨ ਤੇ ਉਨ੍ਹਾਂ ਦੇ ਪਿਤਾ ਸਲੀਮ ਖ਼ਾਨ ਨੂੰ ਧਮਕੀਆਂ ਦੇਣ ਪਿੱਛੇ ਬਿਸ਼ਨੋਈ ਗੈਂਗ ਦੀ ਸਾਜ਼ਿਸ਼ ਸੀ, ਜਿਸ ਕਰਕੇ ਉਹ ਉਨ੍ਹਾਂ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾ ਕੇ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਿਸ਼ਨੋਈ ਗੈਂਗ ਸੁਰਖੀਆਂ ਵਿੱਚ ਆਇਆ ਅਤੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਿਸ਼ਨੋਈ ਨੇ ਸਲਮਾਨ ਖ਼ਾਨ ਤੇ ਉਨ੍ਹਾਂ ਦੇ ਪਿਤਾ ਨੂੰ ਧਮਕੀ ਭਰਿਆ ਪੱਤਰ ਭੇਜਿਆ ਸੀ।
ਸੂਤਰਾਂ ਨੇ ਦੱਸਿਆ ਕਿ ਅਜਿਹਾ ਕਰਨ ਤੋਂ ਬਾਅਦ ਉਹ ਮੁੰਬਈ ਦੇ ਵੱਡੇ ਕਾਰੋਬਾਰੀਆਂ ਅਤੇ ਬਾਲੀਵੁੱਡ ਅਦਾਕਾਰਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੀ ਤਿਆਰੀ ਕਰ ਰਿਹਾ ਸੀ। ਹਾਲਾਂਕਿ, ਮੁੰਬਈ ਪੁਲਿਸ ਅਜੇ ਵੀ ਮਾਮਲੇ ਦੀ ਤਹਿ ਤੱਕ ਜਾਂਚ ਕਰ ਰਹੀ ਹੈ ਅਤੇ ਚਿੱਠੀ ਉਥੇ ਛੱਡਣ ਵਾਲੇ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
ਰਾਜਸਥਾਨ ਦੇ ਤਿੰਨ ਵਿਅਕਤੀਆਂ ਚੋਂ ਇੱਕ ਨੇ ਛੱਡੀ ਚਿੱਠੀ
ਕ੍ਰਾਈਮ ਬ੍ਰਾਂਚ ਦੇ ਡੀਸੀਪੀ ਸੰਗਰਾਮ ਸਿੰਘ ਨਿਸ਼ਾਨਦਾਰ ਨੇ ਪੁਣੇ ਜਾ ਕੇ ਸੌਰਵ ਉਰਫ ਮਹਾਕਾਲ ਤੋਂ ਪੁੱਛਗਿੱਛ ਕੀਤੀ ਅਤੇ ਹੁਣ ਉਨ੍ਹਾਂ ਦੀ ਟੀਮ ਮੁੜ ਤੋਂ ਉੱਥੇ ਜਾ ਕੇ ਜਾਧਵ ਤੋਂ ਪੁੱਛਗਿੱਛ ਕਰੇਗੀ।
ਕ੍ਰਾਈਮ ਬ੍ਰਾਂਚ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਜਲੌਰ ਇਲਾਕੇ ਤੋਂ ਇਸ ਕੰਮ ਲਈ ਤਿੰਨ ਲੋਕਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ 'ਚੋਂ ਇੱਕ ਵਿਅਕਤੀ ਨੇ ਸਲੀਮ ਖ਼ਾਨ ਨੂੰ ਇਹ ਧਮਕੀ ਭਰੀ ਚਿੱਠੀ ਭੇਜੀ ਸੀ। ਇਸ ਤੋਂ ਇਲਾਵਾ ਕ੍ਰਾਈਮ ਬ੍ਰਾਂਚ ਅਜੇ ਵੀ 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਅਤੇ ਜਾਂਚ ਲਈ ਟੀਮਾਂ ਰਾਜਸਥਾਨ, ਪਾਲਘਰ ਅਤੇ ਦਿੱਲੀ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Bishnoi and Goldie Brar Gang: ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਬੰਦੇ ਅਸਲੇ ਸਮੇਤ ਗ੍ਰਿਫਤਾਰ