ਮਹਾਰਾਸ਼ਟਰ 'ਚ ਮਾਸੂਮ ਬੱਚੀ ਨਾਲ ਬੇਰਹਿਮੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਉਸ ਨੂੰ ਪੱਥਰ ਨਾਲ ਵਾਰ ਕਰਕੇ ਮਾਰ ਦਿੱਤਾ। ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਖਾਸ ਗੱਲ ਇਹ ਹੈ ਕਿ ਅਗਸਤ ਮਹੀਨੇ 'ਚ ਹੀ ਬਦਲਾਪੁਰ 'ਚ ਦੋ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।
ਇਹ ਘਟਨਾ ਮਹਾਰਾਸ਼ਟਰ ਦੇ ਜਲਗਾਓਂ ਦੀ ਹੈ। ਰਿਪੋਰਟ ਮੁਤਾਬਕ ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ 13 ਸਾਲ ਦੀ ਲੜਕੀ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਖਬਰਾਂ ਹਨ ਕਿ ਜਦੋਂ ਪੀੜਤਾ ਘਰ 'ਚ ਇਕੱਲੀ ਸੀ ਤਾਂ ਦੋਸ਼ੀ ਉੱਥੇ ਪਹੁੰਚ ਗਿਆ ਅਤੇ ਉਸ ਨੂੰ ਲੈ ਕੇ ਬਾਹਰ ਆ ਨਾਲ ਵਾਰ ਕਰਕੇ ਮਾਰ ਦਿੱਤਾ ਗਿਆ।
ਚੋਪੜਾ ਸਿਟੀ ਪੁਲਿਸ ਦੇ ਇੰਸਪੈਕਟਰ ਮਧੂਕਰ ਸਾਲਵੇ ਨੇ ਕਿਹਾ ਹੈ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, '13 ਸਾਲ ਦੀ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅਸੀਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸੀਂ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਾਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ