ਮਹਾਰਾਸ਼ਟਰ ਦੇ ਲਾਤੂਰ ਜ਼ਿਲੇ ਦੇ ਕੋਲ ਇਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਮਹਾਰਾਸ਼ਟਰ 'ਚ ਲਾਤੂਰ-ਅੰਬਾਜੋਗਈ ਹਾਈਵੇ 'ਤੇ ਸਾਈਗਾਂਵ ਨੇੜੇ ਇਕ ਟਰੱਕ ਅਤੇ ਕਰੂਜ਼ਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਹਾਦਸੇ 'ਚ 11 ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਦਰਅਸਲ, ਇਹ ਹਾਦਸਾ ਅੰਬਾਜੋਗਈ-ਲਾਤੂਰ ਹਾਈਵੇਅ ਨੇੜੇ ਟਰੱਕ ਅਤੇ ਕਰੂਜ਼ਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਹੈ। ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਜਿਸ ਵਿੱਚ 4 ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਸਨ, ਜਦਕਿ 3 ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਹੈ। ਇਸ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ 'ਚ ਕਰੂਜ਼ਰ  ਪਰਖੱਚੇ ਉੱਡ ਗਏ।

ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ 


ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕਾਂ 'ਚੋਂ ਇਕ ਦੀ ਪਛਾਣ ਲਾਤੂਰ ਜ਼ਿਲੇ ਦੇ ਰਹਿਣ ਵਾਲੇ ਅਰਵੀ ਵਜੋਂ ਹੋਈ ਹੈ। ਇਸ ਮੌਕੇ 'ਤੇ ਮੌਜੂਦ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਕਰੂਜ਼ਰ 'ਤੇ ਸਵਾਰ ਵਿਅਕਤੀ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ। ਇਸ ਹਾਦਸੇ ਤੋਂ ਬਾਅਦ ਲਾਤੂਰ-ਅੰਬਾਜੋਗਈ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਈਵੇਅ 'ਤੇ ਲੱਗੇ ਜਾਮ ਨੂੰ ਹਟਾ ਦਿੱਤਾ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।